ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਤੇ ਭਾਜਪਾ ਚਲਾਏਗੀ ਜਨ ਸੰਪਰਕ ਮਹਾਅਭਿਆਨ – ਖੋਜੇਵਾਲ
ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਤੇ ਖਾਸ ਤਿਆਰੀ,ਸਰਕਾਰੀ ਯੋਜਨਾਵਾਂ ਦੇ ਲਾਭ ਦਾ ਹੋਵੇਗਾ ਪ੍ਰਚਾਰ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਮੋਦੀ ਸਰਕਾਰ ਮਈ ਮਹੀਨੇ ਵਿੱਚ 9 ਸਾਲ ਪੂਰੇ ਕਰ ਰਹੀ ਹੈ।ਇਸ ਮੌਕੇ ਤੇ ਦੇਸ਼ ਵਾਸੀਆਂ ਨੂੰ ਮੋਦੀ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੇ ਲਾਭ ਬਾਰੇ ਦੱਸਣ ਲਈ ਵੱਡੇ ਪੱਧਰ ਤੇ ਵਿਸ਼ਾਲ ਪ੍ਰੋਗਰਾਮਾ ਦਾ ਆਯੋਜਨ ਕੀਤਾ ਜਾਵੇਗਾ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ 9 ਸਾਲ ਪੂਰੇ ਹੋਣ ਤੇ 30 ਮਈ ਤੋਂ 30 ਜੂਨ ਤੱਕ ਜਨ ਸੰਪਰਕ ਮਹਾਅਭਿਆਨ ਚਲਾਉਣ,ਲੋਕ ਸਭਾ ਚੋਣਾਂ ਅਤੇ ਭਾਜਪਾ ਦੀ ਮਜ਼ਬੂਤੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹੇ ਅੰਦਰ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।ਇਸੇ ਲੜੀ ਤਹਿਤ ਸੋਮਵਾਰ ਨੂੰ ਸਵੇਰੇ 10 ਵਜੇ ਭਾਜਪਾ ਦੀ ਇਕ ਰੋਜ਼ਾ ਕਾਰਜਕਾਰਨੀ ਦੀ ਮੀਟਿੰਗ ਹੋਟਲ ਬਸੰਤ ਵਿਖੇ ਹੋਣ ਜਾ ਰਹੀ ਹੈ।ਇਸ ਮੀਟਿੰਗ ਵਿੱਚ ਮਿਸ਼ਨ 2024 ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।ਇਸ ਦੇ ਨਾਲ ਹੀ ਮੀਟਿੰਗ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਜਨ ਸੰਪਰਕ ਮੁਹਿੰਮ ਦੀ ਰੂਪਰੇਖਾ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਇਸ ਸਬੰਧੀ ਪੱਤਰਕਾਰਾਂ ਨੂੰ ਹੋਰ ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸੂਬਾ ਸੰਗਠਨ ਮੰਤਰੀ ਨੀਵਾਸੱਲੂ,ਸੂਬਾ ਜਨਰਲ ਸਕੱਤਰ ਜੀਵਨ ਗੁਪਤਾ,ਸੂਬਾ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ,ਸਾਬਕਾ ਮੰਤਰੀ ਪੰਜਾਬ ਅਰੁਣੇਸ਼ ਸ਼ੰਕਰ,ਜ਼ਿਲ੍ਹਾ ਇੰਚਾਰਜ ਰਾਜੇਸ਼ ਹਨੀ ਵਿਸ਼ੇਸ਼ ਤੌਰ ਤੇ ਮੀਟਿੰਗ ਵਿਚ ਹਾਜ਼ਰ ਹੋਣਗੇ ਤੇ ਆਪਣੇ ਆਪਣੇ ਵਿਚਾਰ ਵਰਕਰਾਂ ਦੇ ਸਾਹਮਣੇ ਰੱਖਣਗੇ।ਮੀਟਿੰਗ ਵਿੱਚ ਚੱਲ ਰਹੇ ਪ੍ਰਚਾਰ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਜਾਵੇਗਾ।ਅਗਾਮੀ ਸੰਗਠਨ ਦੇ ਪ੍ਰੋਗਰਾਮਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਖੋਜੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਅਹੁਦੇਦਾਰ,ਕਾਰਜਕਾਰਨੀ ਮੈਂਬਰ,ਜ਼ਿਲ੍ਹਾ ਮੰਤਰੀ,ਚੇਅਰਮੈਨ,ਜ਼ਿਲ੍ਹਾ ਇੰਚਾਰਜ,ਸਾਰੇ ਸਰਕਲ ਪ੍ਰਧਾਨ ਹਾਜ਼ਰ ਹੋਣਗੇ।ਇਸ ਮੌਕੇ ਭਾਜਪਾ ਆਈਟੀ ਸੈੱਲ ਦੇ ਸੂਬਾ ਕੋ ਕਨਵੀਨਰ ਵਿੱਕੀ ਗੁਜਰਾਲ,ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਪਿਊਸ਼ ਮਨਚੰਦਾ,ਸੀਨੀਅਰ ਆਗੂ ਜਗਦੀਸ਼ ਸ਼ਰਮਾ,ਸਰਕਲ ਪ੍ਰਧਾਨ ਰਜਿੰਦਰ ਧੰਜਲ,ਸਰਕਲ ਪ੍ਰਧਾਨ ਕਪਿਲ ਧੀਰ,ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਵਿਵੇਕ ਸਿੰਘ ਸੰਨੀ ਬੈਂਸ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly