ਭਾਜਪਾ ਵਰਕਰਾਂ ਦਾ ਇੱਕੋ ਇੱਕ ਟੀਚਾ ਜਿੱਤ ਹੋਣਾ ਚਾਹੀਦਾ ਹੈ-ਖੋਜੇਵਾਲ
ਕਮਜ਼ੋਰ ਬੂਥਾਂ ਤੇ ਫੋਕਸ,ਮੰਡਲ ਅਤੇ ਬੂਥ ਪੱਧਰ ਤੇ ਛੋਟੀਆਂ-ਛੋਟੀਆਂ ਮੀਟਿੰਗਾਂ ਕਰਨ ਲਈ ਬਣਾਈ ਰਣਨੀਤੀ
ਕਪੂਰਥਲਾ , ( ਕੌੜਾ )- ਆਗਾਮੀ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਹਰ ਬੂਥ ਤੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਦੇ ਨਾਲ-ਨਾਲ ਕਮਜ਼ੋਰ ਬੂਥਾਂ ਤੇ ਧਿਆਨ ਕੇਂਦਰਿਤ ਕਰਨ ਦੇ ਸੱਦੇ ਤੇ ਭਾਜਪਾ ਮੰਡਲ ਇੱਕ ਦੀ ਵਿਸ਼ੇਸ਼ ਮੀਟਿੰਗ ਦਾ ਆਯੋਜਨ ਭਾਜਪਾ ਮੰਡਲ ਇੱਕ ਦੇ ਪ੍ਰਧਾਨ ਕਮਲ ਪ੍ਰਭਾਕਰ ਦੀ ਅਗਵਾਈ ਹੇਠ ਕੀਤਾ ਗਿਆ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਜਪਾ ਵਰਕਰਾਂ ਦਾ ਇੱਕੋ ਇੱਕ ਟੀਚਾ ਜਿੱਤ ਪ੍ਰਾਪਤ ਕਰਨਾ ਹੋਣਾ ਚਾਹੀਦਾ ਹੈ। ਖਡੂਰ ਸਾਹਿਬ ਲੋਕ ਸਭਾ ਤੋਂ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿੱਤਣਾ ਹੈ।ਜਿਨ੍ਹਾਂ ਵਰਕਰਾਂ ਨੂੰ ਜਿੰਮੇਵਾਰ ਨਹੀਂ ਮਿਲੀ ਹੈ ਉਹ ਆਪਣੇ ਆਪ ਨੂੰ ਜਿੰਮੇਵਾਰ ਬਣਾ ਲੈਣ।ਜੋ ਕੰਮ ਰਹਿ ਗਿਆ ਹੈ ਉਸ ਨੂੰ ਪੂਰਾ ਕਰੋ।ਭਾਜਪਾ ਦਾ ਹਰ ਵਰਕਰ ਮਹੱਤਵਪੂਰਣ ਹੈ,ਜਿੰਮੇਵਾਰੀ ਸੀਮਤ ਹੁੰਦੀ ਹੈ।ਜਦਕਿ ਵਰਕਰਾਂ ਦਾ ਕੰਮ ਬੇਅੰਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਵੱਡੀ ਜਿੱਤ ਹਾਸਲ ਕਰਨੀ ਹੈ।ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਮਾਹੌਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਹੈ।ਭਾਜਪਾ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਚਾਰ ਸੌ ਦਾ ਅੰਕੜਾ ਪਾਰ ਕਰਨ ਦੇ ਨਾਅਰੇ ਨੂੰ ਸਾਕਾਰ ਕਰੇਗੀ।ਕੇਂਦਰ ਵਿੱਚ ਐਨਡੀਏ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਪਿੰਡਾਂ ਅਤੇ ਗਰੀਬਾਂ ਦੀ ਭਲਾਈ ਲਈ ਨੀਤੀਆਂ ਲਾਗੂ ਕੀਤੀਆਂ ਗਈਆਂ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਚ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਤੇ ਕਾਬਜ਼ ਹੋਈ ਸੀ।ਪਰ ਹੁਣ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਦੀਆਂ ਗੁੰਮਰਾਹਕੁੰਨ ਨੀਤੀਆਂ ਨੂੰ ਜਾਣ ਚੁੱਕੇ ਹਨ।ਵਿਧਾਨ ਸਭਾ ਚੋਣਾਂ ਚ ਆਪ ਨੇ ਹਰ ਮਹਿਲਾ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਤੇ ਫਾਰਮ ਭਰੇ ਸੀ ਪਰ ਕਿਸੇ ਵੀ ਮਹਿਲਾ ਨੂੰ 1000 ਰੁਪਏ ਨਹੀਂ ਮਿਲੇ।ਉਨ੍ਹਾਂ ਕਿਹਾ ਕਿ ਆਪ ਸਰਕਾਰ ਸੂਬੇ ਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ।ਉਨ੍ਹਾਂ ਕਿਹਾ ਕਿ 4 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਚ ਦੇਸ਼ ਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ,ਜਦਕਿ 2027 ਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਸੱਤਾ ਚ ਆਵੇਗੀ ਅਤੇ ਆਮ ਆਦਮੀ ਪਾਰਟੀ ਦੀ ਕਮਜ਼ੋਰ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਏਗੀ। ਇਸ ਮੌਕੇ ਭਾਜਪਾ ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ,ਮੰਡਲ ਪ੍ਰਧਾਨ ਕਮਲ ਪ੍ਰਭਾਕਰ,ਸੋਸ਼ਲ ਮੀਡੀਆ ਦੇ ਸੂਬਾ ਕੋ ਕਨਵੀਨਰ ਵਿੱਕੀ ਗੁਜਰਾਲ,ਸੀਨੀਅਰ ਆਗੂ ਸੁਸ਼ੀਲ ਭੱਲਾ, ਜਗਦੀਸ਼ ਸ਼ਰਮਾ,ਅਸ਼ੋਕ ਮਾਹਲਾ,ਯਾਦਵਿੰਦਰ ਪਾਸੀ,ਨੀਰੂ ਸ਼ਰਮਾ,ਸੰਨੀ ਬੈਂਸ,ਆਭਾ ਆਨੰਦ,ਸ਼ਾਰਪ ਸੱਭਰਵਾਲ,ਅਨੂੰ, ਸੰਦੀਪ ਵਿਰਕ, ਨਰਿੰਦਰ ਕੋਹਲੀ,ਵਰਿੰਦਰ ਸ਼ਰਮਾ,ਅਮਰਨਾਥ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly