ਲੁਧਿਆਣਾ/ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਇੱਕ ਹੋਰ ਅਹਿਮ ਮੋੜ ਆ ਗਿਆ ਜਦੋਂ ਪੰਥਕ ਹਲਕੇ ਵਜੋਂ ਜਾਣੇ ਜਾਂਦੇ ਵਿਧਾਨ ਸਭਾ ਹਲਕਾ ਰਾਏਕੋਟ ਅਧੀਨ ਪੈਂਦੇ ਪੰਥਕ ਪਿੰਡ ਤਲਵੰਡੀ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਤਲਵੰਡੀ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਗ, ਪੰਜਾਬ ਪ੍ਰਧਾਨ ਸ਼੍ਰੀ ਸੁਨੀਲ ਜਾਖੜ, ਵਰਕਿੰਗ ਪ੍ਰਧਾਨ ਅਸ਼ਵਨੀ ਸਰਮਾ,ਜਨਰਲ ਸਕੱਤਰ ਪਰਮਿੰਦਰ ਬਰਾੜ, ਜਨਰਲ ਸਕੱਤਰ ਪੰਜਾਬ ਅਨਿਲ ਸਰੀਨ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋ ਗਏ। ਉਹਨਾਂ ਦੀ ਭਾਜਪਾ ਵਿੱਚ ਸ਼ਮੂਲੀਅਤ ਨੂੰ ਲੁਧਿਆਣਾ ਦਿਹਾਤੀ ਅਤੇ ਸ਼ਹਿਰੀ ਖੇਤਰ ਅੰਦਰ ਪਾਰਟੀ ਦੀ ਜਮੀਨੀ ਪੱਧਰ ਤੇ ਮਜਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਪੰਥਕ ਪਰਿਵਾਰ ਨਾਲ ਸਬੰਧਿਤ ਅਤੇ ਲੰਮੇ ਸਮੇਂ ਤੱਕ ਪਿੰਡ ਤਲਵੰਡੀ ਦੀ ਬਤੌਰ ਸਰਪੰਚ ਵਜੋਂ ਅਗਵਾਈ ਕਰਨ ਵਾਲੇ ਢਿੱਲੋਂ ਪਰਿਵਾਰ ਦੇ ਰੌਸ਼ਨ ਚਿਰਾਗ ਮਨਪ੍ਰੀਤ ਸਿੰਘ ਤਲਵੰਡੀ ਨੇ ਰਾਜਨੀਤਕ ਗੁੜਤੀ ਆਪਣੇ ਪਰਿਵਾਰ ਤੋਂ ਹੀ ਪ੍ਰਾਪਤ ਕੀਤੀ। ਇਸੇ ਪ੍ਰਭਾਵ ਕਾਰਨ ਮਨਪ੍ਰੀਤ ਸਿੰਘ ਤਲਵੰਡੀ ਨੇ ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਸ਼ੁਰੂ ਕਰ ਦਿੱਤੀ ਸੀ। ਨੌਜਵਾਨ ਵਰਗ ਵਿੱਚ ਖਾਸ ਪਕੜ ਅਤੇ ਲੋਕਪ੍ਰਿਯਤਾ ਰੱਖਣ ਵਾਲੇ ਮਨਪ੍ਰੀਤ ਸਿੰਘ ਤਲਵੰਡੀ ਦਾ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਵਿੱਚ ਵੱਡਾ ਪ੍ਰਭਾਵ ਮੰਨਿਆ ਜਾਂਦਾ ਹੈ, ਕਿਉਂਕਿ ਉਹਨਾਂ ਵੱਲੋ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿੰਦੇ ਹੋਏ ਵੱਖ-ਵੱਖ ਜ਼ਿਲ੍ਹਾ ਪੱਧਰੀ ਅਹੁਦਿਆਂ ’ਤੇ ਕੰਮ ਕੀਤਾ ਅਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇੱਕ ਪ੍ਰਭਾਵਸ਼ਾਲੀ ਨੌਜਵਾਨ ਆਗੂ ਵਜੋਂ ਆਪਣੀ ਵੱਖਰੀ ਪਹਿਚਾਣ ਬਣਾਈ। ਇਸੇ ਲੋਕਪ੍ਰਿਯਤਾ ਦੇ ਸਦਕਾ ਛੋਟੀ ਉਮਰ ਵਿੱਚ ਹੀ ਉਹਨਾਂ ਵੱਲੋਂ ਲੜੀ ਗਈ ਜ਼ਿਲ੍ਹਾ ਪਰਿਸ਼ਦ ਚੋਣ ਵਿੱਚ ਵੋਟਰਾਂ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਵਾਈ ਸੀ। ਹਾਲਾਂਕਿ ਪਿਛਲੇ ਕੁਝ ਸਮੇਂ ਤੋਂ ਉਹ ਆਪਣੀਆਂ ਸਿਆਸੀ ਸਰਗਰਮੀਆਂ ਤੋਂ ਦੂਰ ਰਹੇ, ਪਰ ਹੁਣ ਉਹਨਾਂ ਦੀ ਭਾਜਪਾ ਵਿੱਚ ਸਮੂਲੀਅਤ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਵੱਡੇ ਸਿਆਸੀ ਸੰਕੇਤ ਵਜੋਂ ਦੇਖਿਆ ਜਾ ਰਿਹਾਹੈ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦੇ ਐਲਾਨ ਤੋਂ ਬਾਅਦ ਮਨਪ੍ਰੀਤ ਸਿੰਘ ਤਲਵੰਡੀ ਵਰਗੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਦੀ ਸ਼ਮੂਲੀਅਤ ਨਾਲ ਲੁਧਿਆਣਾ ਦਿਹਾਤੀ ਖੇਤਰ ਵਿੱਚ ਪਾਰਟੀ ਨੂੰ ਵੱਡਾ ਹੁੰਗਾਰਾ ਮਿਲ ਸਕਦਾ ਹੈ। ਪਾਰਟੀ ਵਿੱਚ ਸ਼ਾਮਿਲ ਹੋਣ ਉਪਰੰਤ ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਭਾਜਪਾ ਆਗੂ ਦਿਨੇਸ਼ ਕੁਮਾਰ ਅਗਰਵਾਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



