ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ): ਨਵਾਂਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਉਸ ਵੇਲੇ ਵੱਡਾ ਇਜ਼ਾਫਾ ਹੋਇਆ, ਜਦੋਂ ਇਲਾਕੇ ਦੇ ਕਈ ਨਾਮਵਰ ਅਤੇ ਸਨਮਾਨਿਤ ਚਿਹਰਿਆਂ ਨੇ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ। ਇਹ ਨਵੀਂਆਂ ਨਿਯੁਕਤੀਆਂ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਕੀਤੀਆਂ ਗਈਆਂ। ਸ਼ਾਮਿਲ ਹੋਣ ਵਾਲੇ ਆਗੂਆਂ ਵਿੱਚ ਨਵਾਂਸ਼ਹਿਰ ਦੇ ਮੌਜੂਦਾ ਸੀਨੀਅਰ ਕੌਂਸਲਰ ਅਤੇ ਕਾਂਗਰਸ ਐੱਸ.ਸੀ. ਵਿਭਾਗ ਦੇ ਸਟੇਟ ਕੋਆਰਡੀਨੇਟਰ ਚੇਤ ਰਾਮ ਰਤਨ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾਕਟਰ ਤਜਿੰਦਰਪਾਲ ਸਿੰਘ, ਵਪਾਰੀ ਆਗੂ ਪਰਮਜੀਤ ਸਿੰਘ, ਸੰਗੀਤਕਾਰ ਆਗੂ ਜੱਸੀ ਮਹਾਲੋਂ ਅਤੇ ਬਿਜ਼ਨੈੱਸਮੈਨ ਆਗੂ ਕੁਲਵਿੰਦਰ ਸਿੰਘ ਨੇ ਵੀ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਸੀਨੀਅਰ ਆਗੂ ਜਤਿੰਦਰ ਸਿੰਘ ਅਠਵਾਲ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ, ਜ਼ਿਲ੍ਹਾ ਜਨਰਲ ਸਕੱਤਰ ਵਿਸ਼ਾਲ ਸ਼ਰਮਾ, ਡਾਕਟਰ ਅਸ਼ਵਨੀ ਧੀਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਕਰਨ ਦੀਵਾਨ ਸਮੇਤ ਕਈ ਹੋਰ ਆਗੂ ਹਾਜ਼ਰ ਸਨ। ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਨਵੇਂ ਸ਼ਾਮਿਲ ਹੋਏ ਅਹੁਦੇਦਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਾਰੇ ਆਗੂ ਲੋਕ ਭਲਾਈ ਦੇ ਕਾਰਜਾਂ ਲਈ ਤਤਪਰ ਰਹਿਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਸਾਰਿਆਂ ਦੇ ਸੁਖਾਵੇਂ ਅਤੇ ਉੱਜਵਲ ਸਿਆਸੀ ਭਵਿੱਖ ਦੀ ਕਾਮਨਾ ਵੀ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



