ਚੋਣ ਪ੍ਰਚਾਰ ਦੌਰਾਨ ਮੀਰਪੁਰਾ ‘ਚ ਵੱਡੀ ਗਿਣਤੀ ਲੋਕ ਭਾਜਪਾ ‘ਚ ਸ਼ਾਮਿਲ
ਲਾਲੜੂ (ਸਮਾਜ ਵੀਕਲੀ) ਡੇਰਾਬੱਸੀ, ਸੰਜੀਵ ਸਿੰਘ ਸੈਣੀ :- ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ‘ਚ ਸ਼ਮੂਲੀਅਤ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਸ. ਸੈਣੀ ਵੱਲੋਂ ਜਿੱਥੇ ਲਾਲੜੂ ਖੇਤਰ ਵਿੱਚ ਭਾਜਪਾ ਦੇ ਪੱਖ ‘ਚ ਜਬਰਦਸਤ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਵੱਡੀ ਗਿਣਤੀ ਲੋਕਾਂ ਨੂੰ ਭਾਜਪਾ ਵਿੱਚ ਸ਼ਾਮਿਲ ਕਰਵਾ ਕੇ ਕੇਂਦਰੀ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਅੱਜ ਮੀਰਪੁਰਾ ਵਿੱਚ ਬਲਾਕ ਸੰਮਤੀ ਜੋਨ ਬਸੌਲੀ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਸ. ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਮੀਰਪੁਰ ਤੋਂ ਮਨੀਸ਼, ਰਾਜੂ, ਰਾਹੁਲ, ਗੁਰਜਿੰਦਰ ਸਿੰਘ, ਜਸਪ੍ਰੀਤ, ਮਨਪ੍ਰੀਤ ਤੇ ਹੁਕਮ ਸਿੰਘ ਆਦਿ ਸਮੇਤ ਕਰੀਬ 75 ਵਿਅਕਤੀ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਸ. ਸੈਣੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਜਿੱਥੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ, ਉੱਥੇ ਹੀ ਕੇਂਦਰ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾ ਕੇ ਲੋੜਵੰਦ ਲੋਕਾਂ ਨੂੰ ਆਰਥਿਕ ਤੌਰ ‘ਤੇ ਸਮਰੱਥ ਬਣਾਇਆ ਜਾਵੇਗਾ। ਸ. ਸੈਣੀ ਨੇ ਕਿਹਾ ਕਿ ਇਸ ਸਮੇਂ ਭਾਜਪਾ ਨੂੰ ਇਲਾਕੇ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਅਕਾਲੀ ਦਲ ਦੇ ਸਹਿਯੋਗ ਬਗੈਰ ਸਥਾਨਕ ਪੱਧਰ ਦੀਆਂ ਚੋਣਾਂ ਵਿੱਚ ਭਾਜਪਾ ਚੰਗੀ ਹਾਜ਼ਰੀ ਦਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡੇਰਾਬੱਸੀ ਹਲਕੇ ਨੂੰ ਪੂਰੀ ਤਰ੍ਹਾਂ ਵਿਕਸਤ ਕਰਨਾ ਹੈ ਤਾਂ ਇਸ ਖੇਤਰ ਵਿੱਚ ਭਾਜਪਾ ਨੂੰ ਹੇਠਲੇ ਪੱਧਰ ਤੋਂ ਪੂਰੀ ਤਰ੍ਹਾਂ ਮਜ਼ਬੂਤ ਕਰਨਾ ਹੋਵੇਗਾ ਤਾਂ ਜੋ ਕੇਂਦਰ ਕੋਲੋਂ ਵੱਧ ਤੋਂ ਵੱਧ ਫੰਡ ਹਾਸਿਲ ਕਰਕੇ ਲੋਕ ਭਲਾਈ ਸਕੀਮਾਂ ਸਿਰੇ ਚਾੜੀਆਂ ਜਾ ਸਕਣ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਭਾਜਪਾ ਆਗੂ ਸੁਸ਼ੀਲ ਮਗਰਾ, ਰਾਜਪਾਲ ਰਾਣਾ, ਰਵਿੰਦਰ ਬਲਟਾਣਾ,ਗੁਲਜ਼ਾਰ ਟਿਵਾਣਾ, ਦੀਦਾਰ ਸਿੰਘ , ਗੁਰਮੀਤ ਸਿੰਘ , ਸੇਨਾ ਰਾਣੀ, ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਸੰਨਤ ਭਾਰਦਵਾਜ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



