ਮਹਿਤਪੁਰ/ਹਰਜਿੰਦਰ ਸਿੰਘ ਚੰਦੀ (ਸਮਾਜ ਵੀਕਲੀ): ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ , ਪੀ ਏ ਸੀ ਮੈਂਬਰ ਅਤੇ ਬੀ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ ਅਮਰਜੀਤ ਸਿੰਘ ਥਿੰਦ ਨੇ ਲਖੀਮਪੁਰ ਵਿਖੇ ਕਿਸਾਨਾਂ ਦੇ ਉਤੇ ਹੋਏ ਅਤਿਆਚਾਰ ਦੀ ਕੜੇ ਸ਼ਬਦਾਂ ਦੇ ਵਿੱਚ ਨਿੰਦਿਆ ਕੀਤੀ ਹੈ ਉਨ੍ਹਾਂ ਕਿਹਾ ਕਿ ਬੀਜੇਪੀ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੀ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਵੀ ਇਹ ਕਿਹਾ ਗਿਆ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਤੇ ਇੰਨਾ ਦਾ ਖਿਆਲ ਕਰਦਿਆਂ ਜਿੰਨੀ ਛੇਤੀ ਸੰਭਵ ਹੋ ਸਕੇ ਖੇਤੀ ਕਾਨੂੰਨ ਖ਼ਾਰਜ ਕਰਨੇ ਚਾਹੀਦੇ ਹਨ ।
ਕੋਰ ਕਮੇਟੀ ਨੇ ਹੈਰਾਨੀ ਪ੍ਰਗਟ ਕੀਤੀ ਕਿ ਲਖੀਮਪੁਰ ਵਿਖੇ ਕਿਸਾਨਾਂ ਦਾ ਬੇ – ਰਹਿਮੀ ਨਾਲ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਮੰਗ ਕਰਦੀ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਭੜਕਾਊ ਭਾਸ਼ਣ ਸਮੇਤ ਸਾਰੇ ਮਾਮਲੇ ਦੀ ਨਿਆਇਕ ਜਾਂਚ ਕਰਵਾਈ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲ਼ੇ ਨਹੀਂ ਹਨ । ਡਾ ਥਿੰਦ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮੂਹਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨ ਤਾਂ ਖੇਤੀ ਕਾਨੂੰਨ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ । ਬੀਜੇਪੀ ਦੀਆਂ ਇਨ੍ਹਾਂ ਵਧੀਕੀਆਂ ਨਾਲ਼ ਕਿਸਾਨ ਹੋਰ ਵੀ ਮਜ਼ਬੂਤ ਹੋ ਕੇ ਉਭਰਨਗੇ ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਦਿੱਲੀ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ ਵਲੋਂ ਵੀ ਯੂਪੀ ਦੇ ਤਰਾਈ ਇਲਾਕੇ ਦੇ ਕਿਸਾਨ ਆਗੂ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇਜਿੰਦਰ ਸਿੰਘ ਵਿਰਕ ਦਾ ਗੁੜਗਾਓਂ ਦੇ ਹਸਪਤਾਲ ਜਾ ਕੇ ਹਾਲ ਚਾਲ ਪੁੱਛਿਆ ਗਿਆ । ਇਸ ਮੌਕੇ ਰਮੇਸ਼ ਵਰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਮਹਿਤਪੁਰ , ਬਲਜਿੰਦਰ ਸਿੰਘ ਕੰਗ ਮੈਂਬਰ ਵਰਕਿੰਗ ਕਮੇਟੀ , ਜਸਬੀਰ ਸਿੰਘ ਭੱਦਮਾ ਬੀ ਸੀ ਵਿੰਗ ਪ੍ਰਧਾਨ ਹਲਕਾ ਸ਼ਾਹਕੋਟ , ਹਰਜਿੰਦਰ ਸਿੰਘ ਮੱਲੀਵਾਲ ਪ੍ਰਧਾਨ ਬੀ ਸੀ ਵਿੰਗ ਸਰਕਲ ਦੋਨਾਂ , ਬਲਜੀਤ ਸਿੰਘ ਬੱਲੀ ਪ੍ਰਧਾਨ ਬੀ ਸੀ ਵਿੰਗ ਸਰਕਲ ਮਹਿਤਪੁਰ , ਜਰਨੈਲ ਸਿੰਘ ਲਾਲੀ ਪ੍ਰਧਾਨ ਬੀ ਸੀ ਵਿੰਗ ਸ਼ਾਹਕੋਟ ਸ਼ਹਿਰੀ , ਗੁਰਨਾਮ ਸਿੰਘ ਸਾਦਾਂ ਪ੍ਰਧਾਨ ਬੀ ਸੀ ਵਿੰਗ ਸ਼ਾਹਕੋਟ, ਸੁਖਵੰਤ ਸਿੰਘ ਰੋਲੀ , ਨਛੱਤਰ ਸਿੰਘ ਚੇਅਰਮੈਨ ਲੈਂਡ ਮਾਰਕ ਬੈਂਕ ਮਹਿਸਮਪੁਰ ਆਦਿ ਮੌਜੂਦ ਸਨ
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly