ਪਿੰਡਾਂ ਦੇ ਵਿੱਚ ਭਾਜਪਾ ਹੁਣ ਹੋ ਰਹੀ ਹੈ ਮਜਬੂਤ-ਮਾਸਟਰ ਵਿਨੋਦ ਕੁਮਾਰ

ਅੱਪਰਾ,ਜੱਸੀ (ਸਮਾਜ ਵੀਕਲੀ)– ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਕਾਰਣ ਪੂਰੇ ਪੰਜਾਬ ਭਰ ਦੇ ਪਿੰਡਾਂ ’ਚ ਹੁਣ ਭਾਰਤੀ ਜਨਤਾ ਪਾਰਟੀ ਮਜਬੂਤ ਹੋ ਰਹੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਾਸਟਰ ਵਿਨੋਦ ਕੁਮਾਰ ਸੂਬਾ ਭਾਜਪਾ ਕਾਰਜਕਾਰੀ ਮੈਂਬਰ (ਐੱਸ. ਸੀ) ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਪੰਜਾਬ ਦੇ ਲੋਕਾਂ ਲਈ 18 ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਪਰੰਤੂ ਸਮੇਂ ਸਮੇਂ ਦੀਆਂ ਪੰਜਾਬ ਦੀ ਸੱਤਾਦਾਰੀ ਸਰਕਾਰਾਂ ਨੇ ਉਕਤ ਸਕੀਮਾਂ ਨੂੰ ਲਾਗੂ ਹੀ ਨਹੀਂ ਕੀਤਾ, ਜਿਸ ਕਾਰਣ ਇਹ ਸਕੀਮਾਂ ਆਮ ਲੋਕਾਂ ਤੱਕ ਪਹੁੰਚ ਹੀ ਨਹੀਂ ਸਕੀਆਂ। ਉਨਾਂ ਅੱਗੇ ਕਿਹਾ ਕਿ ਪੰਜਾਬ ਦੀ 10 ਮਈ ਨੂੰ ਹੋ ਰਹੀ ਜਲੰਧਰ ਲੋਕ ਸਭਾ ਦੀ ਜਿਮਨੀ ਚੋਣ ’ਚ ਭਾਜਪਾ ਦੇ ਉਮੀਦਵਾਰ ਨੂੰ ਜਿਤਾ ਕੇ ਕੇਂਦਰ ’ਚ ਭੇਜਣਗੇ ਤਾਂ ਕਿ ਕੇਂਦਰ ’ਚ ਪੰਜਾਬ ਦੇ ਆਮ ਲੋਕਾਂ ਦੀ ਆਵਾਜ਼ ਹੋਰ ਬੁਲੰਦ ਹੋ ਸਕੇ। ਉਨਾਂ ਕਿਹਾ ਕਿ ਆਪ ਦੀ ਸਰਕਾਰ ਸਿਰਫ਼ ਬਿਆਨਬਾਜ਼ੀ ਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੈ, ਜਦਕਿ ਅਸਲੀਅਤ ’ਚ ਇਹ ਸਰਕਾਰ ਬਿਲਕੁਲ ਨਾਕਾਮ ਸਾਬਤ ਹੋ ਚੁੱਕੀ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਯਾ ਕਹੇਂ ਹਮ
Next articleਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਬੇਮੌਸਮੀ ਬਰਸਾਤ ਕਾਰਨ ਖਰਬੂਜ਼ੇ ਦੀ ਫਸਲ ਹੋਈ ਖ਼ਰਾਬ