ਮੰਤਰੀ ਨੂੰ ਬਰਖਾਸਤ ਨਾ ਕਰਕੇ ਨਿਆਂ ਵਿੱਚ ਅੜਿੱਕੇ ਡਾਹ ਰਹੀ ਹੈ ਭਾਜਪਾ: ਰਾਹੁਲ

Congress leader Rahul Gandhi

ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ, ਜਿਸ ਦੇ ਪੁੱਤਰ (ਆਸ਼ੀਸ਼ ਮਿਸ਼ਰਾ) ਨੂੰ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਨੂੰ ਕੇਂਦਰੀ ਵਜ਼ਾਰਤ ’ਚੋਂ ਲਾਂਭੇ ਨਾ ਕਰਕੇ ਕਥਿਤ ਨਿਆਂ ਦੇ ਅਮਲ ਵਿੱਚ ਅੜਿੱਕੇ ਡਾਹੁਣ ਦਾ ਕੰਮ ਕਰ ਰਹੀ ਹੈ। ਰਾਹੁਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਾ ਤਾਂ ਕਿਸਾਨਾਂ ਤੇ ਨਾ ਹੀ ਲਖੀਮਪੁਰ ਹਿੰਸਾ ਦੌਰਾਨ ਮਾਰੇ ਗਏ ਭਾਜਪਾ ਵਰਕਰਾਂ ’ਚੋਂ ਕਿਸੇ ਦੀ ਵੀ ਫ਼ਿਕਰ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਹਿੰਦੀ ਵਿੱਚ ਕੀਤੇ ਟਵੀਟ ’ਚ ਕਿਹਾ, ‘‘ਇਸ ਮੰੰਤਰੀ ਨੂੰ (ਵਜ਼ਾਰਤ ’ਚੋਂ) ਲਾਂਭੇ ਨਾ ਕਰਕੇ, ਭਾਜਪਾ ਨਿਆਂ ਦੇ ਅਮਲ ਵਿੱਚ ਅੜਿੱਕੇ ਡਾਹ ਰਹੀ ਹੈ। ਕੇਂਦਰ ਸਰਕਾਰ ਨੂੰ ਨਾ ਕਿਸਾਨਾਂ ਤੇ ਨਾ ਹੀ ਮਾਰੇ ਗਏ ਭਾਜਪਾ ਵਰਕਰਾਂ ਦੀ  ਕੋਈ ਫਿਕਰ ਹੈ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUP dy CM avoids questions on Lakhimpur Kheri violence
Next articleਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨਾ ਪੁਲੀਸ ਰਿਮਾਂਡ ’ਤੇ ਭੇਜਿਆ