(ਸਮਾਜ ਵੀਕਲੀ): ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੇ ਪਿੰਡ ਉਜਾੜ ਕੇ ਵਸਾਇਆ ਗਿਆ ਸੀ। ਇਸੇ ਕਰਕੇ ਚੰਡੀਗੜ੍ਹ ’ਤੇ 60 ਫ਼ੀਸਦ ਹਿੱਸਾ ਪੰਜਾਬ ਦਾ ਮੰਨਿਆ ਜਾਂਦਾ ਹੈ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਪੰਜਾਬ ਦੇ ਰਾਜਪਾਲ ਨੂੰ ਲਗਾਇਆ ਜਾਂਦਾ ਹੈ। ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹੈ ਅਤੇ ਇਸ ਨੂੰ ਪੰਜਾਬ ਦੇ ਹਵਾਲੇ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਿਛਲੇ ਲੰਬੇ ਸਮੇਂ ਤੋਂ ਪੰਜਾਬੀਆਂ ਨਾਲ ਧੱਕਾ ਕਰਦੀ ਆ ਰਹੀ ਹੈ, ਜਿਸ ਨੇ ਪਹਿਲਾਂ ਵੀ ਕਈ ਵਾਰ ਪੰਜਾਬ ਦੇ ਹੱਕਾਂ ਨੂੰ ਖੋਰਾ ਲਗਾਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly