ਨਵੀਂ ਦਿੱਲੀ (ਸਮਾਜ ਵੀਕਲੀ): ਭਾਜਪਾ ਨੇ ਅੱਜ ਆਪਣੇ ਰਾਜ ਸਭਾ ਮੈਂਬਰਾਂ ਨੂੰ ਵ੍ਹਿਪ ਜਾਰੀ ਕਰਦਿਆਂ ਬਜਟ ਇਜਲਾਸ ਦੇ ਬਾਕੀ ਰਹਿੰਦੇ ਸੈਸ਼ਨ 5 ਤੋਂ 8 ਅਪਰੈਲ ਦਰਮਿਆਨ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਭਾਜਪਾ ਨੇ ਵ੍ਹਿਪ ਅਜਿਹੇ ਮੌਕੇ ਜਾਰੀ ਕੀਤਾ ਹੈ ਜਦੋਂ ਕੌਮੀ ਰਾਜਧਾਨੀ ਦੀਆਂ ਸਾਰੀਆਂ ਤਿੰਨ ਨਗਰ ਨਿਗਮਾਂ ਦੇ ਰਲੇਵੇਂ ਤੇ ਕ੍ਰਿਮੀਨਲ ਪ੍ਰੋਸੀਜ਼ਰ (ਪਛਾਣ) ਬਿੱਲ ਸਣੇ ਕਈ ਅਹਿਮ ਬਿੱਲ ਅਗਲੇ ਦਿਨਾਂ ਵਿੱਚ ਸਦਨ ’ਚ ਪੇਸ਼ ਕੀਤੇ ਜਾਣੇ ਹਨ ਤੇ ਸੱਤਾਧਾਰੀ ਗੱਠਜੋੜ ਕੋਲ ਉਪਰਲੇ ਸਦਨ ਵਿੱਚ ਲੋੜੀਂਦੀ ਬਹੁਗਿਣਤੀ ਨਹੀਂ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly