ਸਮਾਜ ਨੂੰ ਅਪਰਾਧ ਮੁਕਤ ਬਣਾਉਣ ਲਈ ਭਾਜਪਾ ਪੁਲਿਸ ਦਾ ਕਰੇਗੀ ਸਹਿਯੋਗ-ਖੋਜੇਵਾਲ
ਕਪੂਰਥਲਾ, ( ਕੌੜਾ ) – ਭਾਜਪਾ ਦੇ ਸੀਨੀਅਰ ਆਗੂਆਂ ਦਾ ਇੱਕ ਵਿਸ਼ੇਸ਼ ਵਫ਼ਦ ਸੋਮਵਾਰ ਨੂੰ ਨਵ-ਨਿਯੁਕਤ ਐਸਪੀ-ਡੀ ਸਰਬਜੀਤ ਰਾਏ ਨੂੰ ਮਿਲਿਆ।ਇਸ ਮੌਕੇ ਵਫ਼ਦ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਐਸਪੀ-ਡੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਉਨ੍ਹਾਂਨੇ ਦੇਸ਼ ਅਮਨ,ਕਾਨੂੰਨ ਅਤੇ ਲੋਕ ਹਿੱਤਾਂ ਆਦਿ ਨਾਲ ਸਬੰਧਤ ਕਿਸੇ ਵੀ ਮਿਸ਼ਨ ਵਿੱਚ ਹਿੱਸਾ ਵਿਚ ਸਫਲ ਰਹਿਣ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ।ਵਫ਼ਦ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਐਸਪੀ-ਡੀ ਸਰਬਜੀਤ ਰਾਏ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਮਿਸ਼ਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਬਣਾਈ ਰੱਖਣਾ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਹੈ, ਕਿਸੇ ਵੀ ਕਿਸਮ ਦੇ ਅਪਰਾਧੀ ਨੂੰ ਸਲਾਖਾਂ ਪਿੱਛੇ ਭੇਜਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਆਦਿ ਲਈ ਜਨਤਾ ਦੇ ਸਪੱਸ਼ਟ ਅਤੇ ਮਜ਼ਬੂਤ ਸਹਿਯੋਗ ਦੀ ਵੀ ਲੋੜ ਹੈ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਐਸਪੀ-ਡੀ ਨੂੰ ਭਰੋਸਾ ਦਿਵਾਇਆ ਜ਼ਿਲ੍ਹੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਜੋ ਵੀ ਮੁਹਿੰਮ ਚਲਾਈ ਜਾਵੇਗੀ,ਉਸ ਨੂੰ ਹਰ ਭਾਜਪਾ ਵਰਕਰ ਪੂਰਨ ਸਹਿਯੋਗ ਦੇਵੇਗਾ।ਖੋਜੇਵਾਲ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਨੂੰ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦੇਣ।ਖੋਜੇਵਾਲ ਨੇ ਕਿਹਾ ਕਿ ਕਪੂਰਥਲਾ ਗੁਰੂਆਂ-ਪੀਰਾਂ ਦੀ ਧਰਤੀ ਹੈ ਜਿੱਥੇ ਲੋਕ ਇੱਕ ਦੂਜੇ ਦੇ ਧਰਮ ਦਾ ਸਤਿਕਾਰ ਕਰਦੇ ਹਨ।ਕਪੂਰਥਲਾ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦੇ ਹਨ।ਵਫ਼ਦ ਵਿੱਚ ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਮੰਡਲ 2 ਦੇ ਪ੍ਰਧਾਨ ਰਾਕੇਸ਼ ਗੁਪਤਾ,ਕੌਂਸਲਰ ਪ੍ਰਦੀਪ ਸਿੰਘ ਲਵੀ,ਕੁਲਦੀਪ ਸਿੰਘ ਟੋਪੂ,ਦਿਲਬਾਗ ਸਿੰਘ, ਗੁਰਦਿਆਲ ਸਿੰਘ ਠੱਟਾ ਅਤੇ ਰਣਜੀਤ ਸਿੰਘ ਲੰਬੜਦਾਰ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly