ਭਾਜਪਾ ਆਗੂਆਂ ਨੇ ਵਿਜੇ ਸਾਂਪਲਾ ਨਾਲ ਮੀਟਿੰਗ ਕੀਤੀ 

2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ  ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ 
ਮਹਿਲਾ ਸਸ਼ਕਤੀਕਰਨ ਲਈ ਕੇਂਦਰ ਸਰਕਾਰ ਨੇ ਹਰ ਸਕੀਮ,ਵਿੱਚ ਮਹਿਲਾ ਲੀਡਰਸ਼ਿਪ ਵੱਲ ਬਹੁਤ ਹੀ ਸਾਰਥਕ ਕਦਮ ਚੁੱਕੇ ਹਨ- ਰਣਜੀਤ ਖੋਜੇਵਾਲ 
ਕਪੂਰਥਲਾ ,( ਕੌੜਾ )- ਭਾਰਤੀ ਜਨਤਾ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣਾਂ ਨੂੰ ਲੈ ਕੇ ਸਿਆਸੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਅੰਤਿਮ ਮੁਕਾਬਲੇ ਲਈ ਪੂਰੀ ਤਾਕਤ ਨਾਲ ਮੈਦਾਨ ਵਿਚ ਉਤਰ ਸਕੇ।ਭਾਜਪਾ ਦੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨਾਲ ਮੀਟਿੰਗ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਤੇ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ।ਇਸ ਦੌਰਾਨ ਵਿਜੇ ਸਾਂਪਲਾ ਨੇ ਭਾਜਪਾ ਵਰਕਰਾਂ ਨੂੰ ਜਿੱਤ ਦਾ ਮੰਤਰ ਦਿੱਤਾ।ਇਸ ਮੀਟਿੰਗ ਵਿੱਚ ਲੋਕ ਸਭਾ  ਸਕੀਮ ਇੰਚਾਰਜ ਹੁਸ਼ਿਆਰਪੁਰ ਪਰਵੀਨ ਬਾਂਸਲ ਅਤੇ ਡਾ.ਦਿਲਬਾਗ ਚੱਬੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਵਿਜੇ ਸਾਂਪਲਾ ਨੇ ਕਿਹਾ ਕਿ ਪਾਰਟੀ ਲੋਕ ਸਭਾ ਦੇ ਹਿਸਾਬ ਨਾਲ ਮਾਈਕ੍ਰੋ ਮੈਨੇਜਮੈਂਟ ਕਰੇਗੀ।ਇਸ ਤਹਿਤ ਲੋਕ ਸਭਾ ਸੀਟਾਂ ਜਿੱਤੀਆਂ ਹੋਇਆ ਲੋਕਸਭਾ ਸੀਟਾਂ ਦੇ ਤਹਿਤ ਆਉਣ ਵਾਲੀਆਂ ਵਿਧਾਨ ਸਭਾ ਸੀਟਾਂ ਤੇ ਜਿੱਥੇ ਪਾਰਟੀ 2019 ਵਿੱਚ ਪਛੜ ਗਈ ਸੀ,ਉੱਥੇ ਸੂਬਾ ਸਰਕਾਰਾਂ ਦੇ ਮੰਤਰੀ ਰਹਿਕੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਕਮੀਆਂ ਨੂੰ ਦੂਰ ਕਰਨ ਲਈ ਰਣਨੀਤੀ ਬਣਾਉਣਗੇ।ਸਾਂਪਲਾ ਨੇ ਕਿਹਾ ਕਿ ਪਾਰਟੀ ਆਪਣੇ ਸਹਿਯੋਗੀ ਦਲਾਂ ਨਾਲ ਮਿਲ ਕੇ 2024 ਵਿੱਚ 400 ਤੋਂ ਵੱਧ ਸੀਟਾਂ ਜਿੱਤਣ ਦੀ ਰਣਨੀਤੀ ਤੇ ਕੰਮ ਕਰ ਰਹੀ ਹੈ।ਕੁਝ ਸੀਟਾਂ ਅਜਿਹੀਆਂ ਹਨ ਜਿੱਥੇ ਭਾਜਪਾ ਤੀਜੇ ਨੰਬਰ ਤੇ ਰਹੀ,ਉਨ੍ਹਾਂ ਲੋਕ ਸਭਾ ਸੀਟਾਂ ਤੇ ਵੀ ਕੰਮ ਚੱਲ ਰਿਹਾ ਹੈ।ਇਨ੍ਹਾਂ ਸੀਟਾਂ ‘ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।ਕੋਸ਼ਿਸ਼ ਹੈ ਕਿ ਸਰਕਾਰੀ ਯੋਜਨਾਵਾਂ ਦੇ ਦਾਇਰੇ ‘ਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕੀਤਾ ਜਾਵੇ।2019 ਚ ਭਾਜਪਾ ਨੇ ਜਿਨ੍ਹਾਂ ਸੀਟਾਂ ਤੇ ਜਿੱਤ ਹਾਸਲ ਕੀਤੀ ਸੀ,ਉਨ੍ਹਾਂ ਤੇ ਹੁਣ ਤੱਕ ਲਾਭਪਾਤਰੀਆਂ ਦੀ ਗਿਣਤੀ ਵਿੱਚ ਕਿੰਨਾ ਵਾਧਾ ਹੋਇਆ ਹੈ ਇਸ ਦਾ ਮੁਲਾਂਕਣ ਕੀਤਾ ਗਿਆ ਹੈ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਲਈ ਭਾਜਪਾ ਦੀ ਕੇਂਦਰ ਸਰਕਾਰ ਨੇ ਹਰ ਸਕੀਮ ਵਿੱਚ ਔਰਤਾਂ ਨੂੰ ਅਗਵਾਈ ਦੇਣ ਲਈ ਬਹੁਤ ਹੀ ਸਾਰਥਕ ਕਦਮ ਚੁੱਕੇ ਹਨ।ਆਰਥਿਕ ਸਮਾਵੇਸ਼ ਨੂੰ ਧਿਆਨ ਵਿੱਚ ਰੱਖ ਕੇ ਜਨ ਧਨ ਯੋਜਨਾ ਸ਼ੁਰੂ ਕੀਤੀ ਗਈ ਸੀ।50 ਕਰੋੜ ਲਾਭਪਾਤਰੀਆਂ ਵਿੱਚੋਂ ਸਭ ਤੋਂ ਵੱਧ ਔਰਤਾਂ ਬੈਂਕ ਖਾਤਾ ਧਾਰਕ ਬਣੀਆਂ ਹਨ।ਇਹ ਆਪਣੇ ਆਪ ਵਿੱਚ ਇੱਕ ਵੱਡਾ ਬਦਲਾਅ ਹੈ।ਮੁਦਰਾ ਯੋਜਨਾ ਵਿੱਚ ਵੀ 10 ਲੱਖ ਰੁਪਏ ਦਾ ਕਰਜ਼ਾ ਦੇਣ ਦੀ ਇਸ ਯੋਜਨਾ ਦਾ ਲਾਭ ਪੂਰੇ ਦੇਸ਼ ਵਿੱਚ ਔਰਤਾਂ ਨੇ ਲਿਆ।ਮਹਿਲਾ ਉੱਦਮੀਆਂ ਦਾ ਇੱਕ ਪੂਰਾ ਮਾਹੌਲ ਨਜ਼ਰ ਆ ਰਿਹਾ ਆਇਆ।ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਜ਼ਿਆਦਾਤਰ ਪੱਕੇ ਮਕਾਨ ਅਤੇ ਮਕਾਨ ਦੀਆਂ ਰਜਿਸਟਰਡ ਮਹਿਲਾਵਾਂ ਦੇ ਨਾਮ ਹੋਇਆ ਹਨ ,ਇਹ ਮਹਿਲਾਵਾਂ ਦਾ ਮਾਲਕੀ ਹੱਕ ਬਣ ਗਿਆ।ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਬਲਬਹਾਦਰ ਸੇਨ ਦੁਗਲ,ਸੂਬਾ ਕਾਰਜਕਾਰਨੀ ਮੈਂਬਰ ਤੇਜਸਵੀ ਭਾਰਦਵਾਜ,ਸੂਬਾ ਕਾਰਜਕਾਰਨੀ ਮੈਂਬਰ ਅਰੁਣ ਖੋਸਲਾ,ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਪਿਊਸ਼ ਮਨਚੰਦਾ,ਜ਼ਿਲ੍ਹਾ ਜਨਰਲ ਸਕੱਤਰ ਕਪੂਰਚੰਦ ਥਾਪਰ,ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ,ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਵਿਸਥਾਰਕ ਫਗਵਾੜਾ ਪਰਸ਼ੋਤਮ ਹੈਪੀ,ਸਰਬਜੀਤ ਸਿੰਘ ਦਿਓਲ,ਸੰਜੇ ਭਗਤ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੇਰੇ ਅੰਦਰ ਦਾ ਰਾਵਣ ਮੇਰੇ ਨਾਲ਼ ਖ਼ਫ਼ਾ ਹੈ
Next articleਸਿੱਖਿਆ ਬਲਾਕ ਕਪੂਰਥਲਾ -1 ਦੀਆਂ ਬਲਾਕ ਪੱਧਰੀ ਮਿੰਨੀ ਪ੍ਰਾਇਮਰੀ ਸਕੂਲ ਖੇਡਾਂ ਧੂਮ ਧੜੱਕੇ ਨਾਲ ਸੰਪੰਨ