ਗੁਜਰਾਤ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਅੱਜ

ਗਾਂਧੀਨਗਰ (ਸਮਾਜ ਵੀਕਲੀ):ਗੁਜਰਾਤ ਦੇ ਮੁੱਖ ਮੰਤਰੀ ਵਜੋਂ ਵਿਜੈ ਰੂਪਾਨੀ ਦੀ ਜਗ੍ਹਾ ਕੌਣ ਲਵੇਗਾ, ਇਸ ਬਾਰੇ ਸਥਿਤੀ ਅੱਜ ਇੱਥੇ ਭਾਜਪਾ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਸਾਫ਼ ਹੋ ਜਾਵੇਗੀ। ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਕੇਂਦਰੀ ਆਬਜ਼ਰਵਰ ਨਰਿੰਦਰ ਸਿੰਘ ਤੋਮਰ ਨੇ ਐਤਵਾਰ ਸਵੇਰੇ ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨਾਲ ਮੁਲਾਕਾਤ ਕੀਤੀ। ਭਾਜਪਾ ਨੇ ਕੇਂਦਰੀ ਮੰਤਰੀ ਤੋਮਰ ਅਤੇ ਪ੍ਰਹਿਲਾਦ ਜੋਸ਼ੀ ਨੂੰ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਵਿਧਾਇਕ ਦਲ ਦੀ ਬੈਠਕ ਲਈ ਨਿਗਰਾਨ ਨਿਯੁਕਤ ਕੀਤਾ ਹੈ। ਸ੍ਰੀ

ਤੋਮਰ ਨੇ ਹਵਾਈ ਅੱਡੇ ‘ਤੇ ਕਿਹਾ,‘ਅਸੀਂ ਇਸ ਮੁੱਦੇ (ਨਵੇਂ ਮੁੱਖ ਮੰਤਰੀ) ’ਤੇ ਹੋਰ ਵਿਚਾਰ -ਵਟਾਂਦਰਾ ਕਰਨ ਲਈ ਆਏ ਹਾਂ। ਅਸੀਂ ਰਾਜ ਦੇ ਭਾਜਪਾ ਨੇਤਾਵਾਂ ਨਾਲ ਇਸ ਬਾਰੇ ਚਰਚਾ ਕਰਾਂਗੇ।’ ਸ੍ਰੀ ਜੋਸ਼ੀ ਨੇ ਕਿਹਾ, ‘ਮੈਂ ਗੁਜਰਾਤ ਦੇ ਨੇਤਾਵਾਂ ਨਾਲ ਸਲਾਹ ਕਰਾਂਗਾ, ਫਿਰ ਕੇਂਦਰੀ ਲੀਡਰਸ਼ਿਪ ਕੋਈ ਫੈਸਲਾ ਲਵੇਗੀ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚਾਗ ਵੀ ਅਹਿਮਦਾਬਾਦ ਪਹੁੰਚ ਗਏ ਹਨ।’

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਜਰੀਵਾਲ ਮੁੜ ਚੁਣੇ ਗਏ ‘ਆਪ’ ਦੇ ਕੌਮੀ ਕਨਵੀਨਰ
Next articleਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਹੜਤਾਲ ਦੇ ਸੱਤਵੇਂ ਦਿਨ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ