ਕੇਂਦਰ ਸਰਕਾਰ ਵਲੋ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੇ ਕਾਰਣ ਪੰਜਾਬ ਵਾਸੀਆਂ ਦੀ ਪਹਿਲੀ ਪਸੰਦ ਬਣੀ ਭਾਜਪਾ-ਮਾਸਟਰ ਵਿਨੋਦ ਕੁਮਾਰ

ਜੱਸੀ ਜਲੰਧਰ/ਅੱਪਰਾ (ਸਮਾਜ ਵੀਕਲੀ) – ਭਾਰਤੀ ਜਨਤਾ ਪਾਰਟੀ ਪੰਜਾਬ (ਐੱਸ. ਸੀ. ਮੋਰਚਾ) ਦੇ ਕਾਰਜਾਕੀਰ ਮੈਂਬਰ ਮਾਸਟਰ ਵਿਨੋਦ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਤੋਂ ਪੰਜਾਬ ਵਾਸੀਆਂ ਨੂੰ ਬਹੁਤ ਉਮੀਦਾਂ ਸਨ, ਪਰੰਤੂ ਪੰਜਾਬ ਵਾਸੀਆਂ ਦੇ ਪੱਲੇ ਸਿਰਫ ਨਿਰਾਸ਼ਾ ਹੀ ਪਈ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਦੁਕਾਨਦਾਰਾਂ, ਮਹਿਲਾਵਾਂ ਤੇ ਵਪਾਰੀ ਵਰਗ ਨੂੰ ਆਪ ਦੇ ਬਜਟ ਨੇ ਨਿਰਾਸ਼ ਕੀਤਾ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਪ੍ਰਦੇਸ਼ ਦੀ ਸੱਭ ਤੋਂ ਵੱਡੀ ਤ੍ਰਾਸਦੀ ਨਸ਼ਾ ਹੈ, ਜਿਸਨੂੰ ਖਤਮ ਕਰਨ ਲਈ ਸਰਕਾਰ ਵਲੋਂ ਕੋਈ ਠੋਸ ਕਦਮ ਨਹੀਂ ਉਠਾਏ ਜਾ ਰਹੇ। ਉਨਾਂ ਅੱਗੇ ਕਿਹਾ ਕਿ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੇ ਬੀਤ ਜਾਣ ਦੇ ਬਾਵਜੂਦ ਵੀ ਚੋਣ ਮੈਨੀਫਿਸਟੋ ’ਚ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੰਜਾਬ ਦੀਆਂ ਮਹਿਲਾਵਾਂ ਅਜੇ ਵੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਉਡੀਕ ਕਰ ਰਹੀਆਂ ਹਨ। ਮਾਸਟਰ ਵਿਨੋਦ ਕੁਮਾਰ ਅੱਪਰਾ ਨੇ ਕਿਹਾ ਕਿ ਸਿਰਫ ਕੇਂਦਰ ਦੀ ਸਰਕਾਰ ਦੁਆਰਾ ਲਾਗੂ ਕੀਤੀਆਂ ਗਈਆਂ ਜਨ ਸਕੀਮਾਂ ਹੀ ਪੰਜਾਬ ਵਾਸੀਆਂ ਤੱਕ ਪਹੁੰਚ ਰਹੀਆਂ ਹਨ। ਜਿਸ ਕਾਰਣ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਦੀ ਪਸੰਦ ਬਣ ਚੁੱਕੀ ਹੈ। ਉਨਾਂ ਅੱਗੇ ਕਿਹਾ ਕਿ 2024 ’ਚ ਵੀ ਭਾਰਤ ਵਾਸੀ ਕੇਂਦਰ ’ਚ ਭਾਜਪਾ ਦੀ ਸਰਕਾਰ ਬਣਾਉਣਗੇ ਤੇ ਸ੍ਰੀ ਨਰਿੰਦਰ ਮੋਦੀ ਜੀ ਤੀਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਨਣਗੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਣੀ ਵੀ ਹੋਇਆ ਜ਼ਹਿਰੀਲਾ ( ਵਿਸ਼ਵ ਪਾਣੀ ਦਿਵਸ)
Next articleਸਦੀ ’ਚ ਫੈਲਿਆ ਕਲਾਤਮਿਕ ਟੇਲਰ ਮਾਸਟਰ – ਸ. ਜਸਵੰਤ ਸਿੰਘ ਬੇਦੀ