ਪਿੰਡ ਸਿੱਧਵਾਂ ਦੋਨਾਂ ਵਿੱਖੇ ਭਾਜਪਾ ਦੀ ਮੀਟਿੰਗ ਹੋਈ

ਭਾਜਪਾ ਆਗੂਆਂ ਵਲੋਂ ਪਿੰਡ ਪਿੰਡ ਜਾਕੇ ਪ੍ਰਚਾਰ ਕਾਰਨ ਦੇ ਨਾਲ ਨਾਲ ਲੋਕਾਂ ਨੂੰ ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਕਿਹਾ ਜਾ ਰਿਹਾ

ਕਪੂਰਥਲਾ  ( ਕੌੜਾ ) – ਭਾਰਤੀ ਜਨਤਾ ਪਾਰਟੀ ਵੱਲੋਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਮੌਕੇ ਫਿਰੋਜ਼ਪੁਰ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਆਗੂਆਂ ਵਲੋਂ ਪਿੰਡ ਪਿੰਡ ਜਾਕੇ ਪ੍ਰਚਾਰ ਕਾਰਨ ਦੇ ਨਾਲ ਨਾਲ ਲੋਕਾਂ ਨੂੰ ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਕਿਹਾ ਜਾ ਰਿਹਾ।ਇਸ ਮੁਹਿੰਮ ਤਹਿਤ ਵੀਰਵਾਰ ਨੂੰ ਭਾਜਪਾ ਦੇ ਜਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ਤੇ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਸ.ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਇੱਕ ਪ੍ਰਭਾਵਸ਼ਾਲੀ ਮੀਟਿੰਗ ਪਿੰਡ ਸਿੱਧਵਾਂ ਦੋਨਾਂ ਵਿੱਖੇ ਹੋਈ।ਮੀਟਿੰਗ ਚ ਪਿੰਡ ਦੇ ਲੋਕਾਂ ਨੇ ਵਾਦੀ ਗਿਣਤੀ ਵਿਚ ਹਿੱਸਾ ਲਿਆ ਤੇ ਮੋਦੀ ਸਰਕਾਰ ਦੀਆ ਨੀਤੀਆਂ ਦਾ ਸਮਰਥਨ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ਅਤੇ ਸ.ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਪੰਜ ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਆਮਦ ਮੌਕੇ ਫਿਰੋਜ਼ਪੁਰ ਵਿਖੇ ਕੀਤੀ ਜਾ ਰਹੀ ਰੈਲੀ ਪ੍ਰਤੀ ਪਾਰਟੀ ਆਗੂਆਂ ਵਰਕਰਾਂ ਦੇ ਨਾਲ ਨਾਲ ਲੋਕਾਂ ਵੀ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਰਾਜੇਸ਼ ਪਾਸੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਜਿਲ੍ਹੇ ਵਿੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਪ੍ਰਬੰਧਕੀ ਜ਼ਿੰਮੇਵਾਰੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਰਾਜੇਸ਼ ਪਾਸੀ ਨੇ ਕਿਹਾ ਕਿ ਇਸ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਆਪਣੇ ਚਹੇਤੇ ਪ੍ਰਧਾਨ ਮੰਤਰੀ ਨੂੰ ਦੇਖਣ ਅਤੇ ਉਨ੍ਹਾਂ ਦਾ ਸੰਬੋਧਨ ਸੁਣਨ ਲਈ ਵੱਡੇ ਕਾਫਲਿਆਂ ਦੇ ਰੂਪ ਵਿੱਚ ਫਿਰੋਜ਼ਪੁਰ ਪਹੁੰਚਣਗੇ।

ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਰੈਲੀ ਪੰਜਾਬ ਵਿੱਚ ਨਵਾਂ ਅਧਿਆਏ ਲਿਖੇਗੀ।ਭਾਜਪਾ ਆਗੂਆਂ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਪ੍ਰਧਾਨ ਮੰਤਰੀ ਫਿਰੋਜ਼ਪੁਰ ਵਿਖੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਈ ਵੱਡੇ ਐਲਾਨ ਕਰਨਗੇ।ਅਗਾਮੀ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੇ ਵੱਡੇ ਕੱਦਾਵਰ ਆਗੂ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਤੋਂ ਸਪਸ਼ਟ ਹੈ ਕਿ ਪੰਜਾਬ ਅੰਦਰ ਅਗਲੀ ਸਰਕਾਰ ਭਾਜਪਾ ਦੀ ਅਗਵਾਈ ਵਿੱਚ ਬਣੇਗੀ।ਭਾਜਪਾ ਆਗੂਆਂ ਨੇ ਵਿਰੋਧੀ ਪਾਰਟੀਆਂ ਦੀ ਦੂਸ਼ਣਬਾਜੀ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਕੋਈ ਵੀ ਆਗੂ ਕੇਂਦਰ ਸਰਕਾਰ ਦੇ ਦਬਾਅ ਅਤੇ ਡਰ ਕਾਰਨ ਭਾਜਪਾ ਵਿੱਚ ਸ਼ਾਮਿਲ ਨਹੀਂ ਹੋ ਰਹੇ।ਭਾਜਪਾ ਆਗੂਆਂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਬੌਖਲਾਹਟ ਵਿੱਚ ਆਏ ਵਿਰੋਧੀ ਧਿਰ ਦੇ ਆਗੂ ਭਾਜਪਾ ਵਿਰੁੱਧ ਕੂੜ ਪ੍ਰਚਾਰ ਕਰ ਰਹੇ ਹਨ।ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਕਪੂਰਥਲਾ ਮੇਡੀਕਲ ਕਾਲਜ ਦਾ ਆਨਲਾਇਨ ਨੀਂਵਪੱਥਰ ਰੱਖੇ ਜਾਣ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੀਆਂ ਜਨ ਕਲਿਆਣਕਾਰੀ ਹੈਰੀਟੇਜ ਸਿਟੀ ਨੂੰ ਇੰਨੀ ਵੱਡੀ ਸੁਗਾਤ ਮਿਲਣ ਜਾ ਰਹੀ ਹੈ।ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਆਪਣੀ ਪੰਜ ਜਨਵਰੀ ਦੀ ਪੰਜਾਬ ਫੇਰੀ ਦੇ ਦੌਰਾਨ ਕਪੂਰਥਲਾ ਦੇ ਸਰਕੁਲਰ ਰੋਡ ਤੇ ਬਨਣ ਵਾਲੇ ਮੇਡੀਕਲ ਕਾਲਜ ਦਾ ਆਨਲਾਇਨ ਨੀਂਵਪੱਥਰ ਰੱਖੇ ਜਾਣ ਦੇ ਐਲਾਨ ਦੇ ਬਾਅਦ ਤੋਂ ਹੀ ਜਿਲ੍ਹੇ ਦੇ ਲੋਕਾਂ ਵਿੱਚ ਖਾਸੀ ਬੇਸਬਰੀ ਅਤੇ ਖੁਸ਼ੀ ਦਾ ਮਾਹੌਲ ਹੈ।ਜਿਲ੍ਹੇ ਦੇ ਲੋਕ ਮੇਡੀਕਲ ਕਾਲਜ ਮੰਜੂਰ ਹੋਣ ਦੇ ਬਾਅਦ ਖੁਸ਼ ਨਜ਼ਰ ਆ ਰਹੇ ਹਨ।ਇਸ ਮੌਕੇ ਆਈਟੀ ਤੇ ਸੋਸ਼ਲ ਮੀਡੀਆ ਸੇਲ ਦੇ ਸੀਨੀਅਰ ਆਗੂ ਅਮਰਦੀਪ ਗੁਜਰਾਲ ਵਿੱਕੀ,ਮਹੇਸ਼ ਪਰਚਾ,ਅਨਿਲ ਵਾਲੀਆ,ਅਮਰਨਾਥ ਸੌਦਾ,ਰਾਜੀਵ ਕੁਮਾਰ ਵਰਮਾ,ਪ੍ਰਦੀਪ ਕੌਸ਼ਲ,ਹਰਦੀਪ ਸਿੰਘ,ਦੀਪਾ ਬਡਿਆਲ,ਰਾਮਰਾਸ਼ਪਾਲ ਵਰਮਾ ਪ੍ਰਧਾਨ ਦੁਸ਼ਰਹਾ ਕਮੇਟੀ ਸਿੱਧਵਾਂ ਦੋਨਾਂ,ਚਰਨਜੀਤ ਸਿੰਘ ਸਿੱਧੂ,ਪ੍ਰਦੀਪ ਸੂਦ,ਰਮੇਸ਼ ਕੁਮਾਰ,ਤਰਸੇਮ ਲਾਲ,ਰਵੀ ਦਾਸ,ਸਰਬਜੀਤ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜੀਅ ਆਇਆਂ ਗੇਟ ਉੱਤੇ ਕਾਹਤੋਂ ਲਿਖਾਇਆ
Next articleਕਿਸਾਨਾਂ ਦੇ ਹੱਕ ‘ਚ ਨਹੀ ਹਨ ਸਰਕਾਰੀ ਨੀਤੀਆਂ