ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਟਿਕਰੀ ਬਾਰਡਰ ਮੋਰਚੇ ’ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੇ ਮੰਤਰੀਆਂ ਵੱਲੋਂ ਸ਼ਰੇਆਮ ਝੂਠ ਬੋਲਿਆ ਜਾ ਰਿਹਾ ਹੈ ਕਿ ਲੋਕ ਖੇਤੀ ਕਾਨੂੰਨਾਂ ਨੂੰ ਸਮਝ ਰਹੇ ਹਨ ਤੇ ਉਨ੍ਹਾਂ ਨੂੰ ਇਨ੍ਹਾਂ ਦਾ ਫ਼ਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਸਮਝ ਆ ਚੁੱਕੀ ਹੈ ਕਿ ਜਿਸ ਤਰ੍ਹਾਂ ਵਪਾਰੀਆਂ ਨੇ ਸਰ੍ਹੋਂ ਆਪਣੇ ਕਬਜ਼ੇ ਵਿੱਚ ਕਰ ਕੇ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਦੁੱਗਣੀਆਂ ਕਰ ਦਿੱਤੀਆਂ ਹਨ।
ਇਸੇ ਤਰ੍ਹਾਂ ਸਾਰੇ ਅਨਾਜ ’ਤੇ ਕਬਜ਼ਾ ਕਰਕੇ ਕਾਰਪੋਰੇਟ ਘਰਾਣਿਆਂ ਨੇ ਖਪਤਕਾਰਾਂ ਨੂੰ ਆਪਣਾ ਮਾਲ ਦੁੱਗਣੀਆਂ ਕੀਮਤਾਂ ’ਤੇ ਵੇਚਣਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਕਿਰਤੀ ਲੋਕਾਂ ਦੇ ਚੰਗੇ ਭਵਿੱਖ ਲਈ ਇਕੱਲੇ ਕਾਲੇ ਕਾਨੂੰਨਾਂ ਦਾ ਹੀ ਮੁੱਦਾ ਨਹੀਂ। ਪਿਛਲੇ ਕਈ ਦਹਾਕਿਆਂ ਤੋਂ ਕਿਰਤੀ ਲੋਕਾਂ ਨੂੰ ਮੰਦਹਾਲੀ ਦੀ ਹਾਲਤ ਵਿੱਚ ਧੱਕਣ ਵਾਲੇ ਬਹੁਤ ਸਾਰੇ ਲੋਕ ਵਿਰੋਧੀ ਕਾਨੂੰਨ ਇੱਥੋਂ ਦੀਆਂ ਸਰਕਾਰਾਂ ਲੈ ਕੇ ਆਉਂਦੀਆਂ ਰਹੀਆਂ ਹਨ ਜਿਸ ਦੇ ਕਾਰਨ ਭਾਰਤ ਦੀ ਕਿਰਤੀ ਜਮਾਤ ਕਰਜ਼ੇ ਦੇ ਸੰਕਟ ਵਿੱਚ ਫਸਦੀ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly