ਨਵੀਂ ਦਿੱਲੀ — ਉੜੀਸਾ ਦੇ ਬਾਲਾਸੋਰ ਤੋਂ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਿੰਘ ਸਾਰੰਗੀ ਸੰਸਦ ਭਵਨ ਦੀਆਂ ਪੌੜੀਆਂ ਤੋਂ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦੇ ਸਿਰ ‘ਤੇ ਸੱਟ ਲੱਗ ਗਈ। ਉਸ ਨੂੰ ਤੁਰੰਤ ਵ੍ਹੀਲਚੇਅਰ ‘ਤੇ ਬਿਠਾ ਕੇ ਇਲਾਜ ਲਈ ਲਿਜਾਇਆ ਗਿਆ।
ਸਾਰੰਗੀ ਨੇ ਇਸ ਘਟਨਾ ਲਈ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦਾ ਦੋਸ਼ ਸੀ ਕਿ ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ, ਜਿਸ ਕਾਰਨ ਸੰਸਦ ਮੈਂਬਰ ਉਨ੍ਹਾਂ ‘ਤੇ ਡਿੱਗ ਗਿਆ ਅਤੇ ਜ਼ਖਮੀ ਹੋ ਗਿਆ।
ਇਸ ਦੌਰਾਨ ਰਾਹੁਲ ਗਾਂਧੀ ਨੇ ਪਲਟਵਾਰ ਕਰਦੇ ਹੋਏ ਭਾਜਪਾ ਸੰਸਦ ਮੈਂਬਰਾਂ ‘ਤੇ ਉਨ੍ਹਾਂ ਨੂੰ ਧਮਕੀਆਂ ਦੇਣ ਦਾ ਦੋਸ਼ ਲਗਾਇਆ। ਰਾਹੁਲ ਨੇ ਕਿਹਾ ਕਿ ਮਕਰ ਦੁਆਰ ‘ਤੇ ਭਾਜਪਾ ਦੇ ਸੰਸਦ ਮੈਂਬਰਾਂ ਦੇ ਇਕੱਠ ਕਾਰਨ ਉਨ੍ਹਾਂ ਨੂੰ ਸੰਸਦ ‘ਚ ਦਾਖਲ ਹੋਣ ‘ਚ ਦਿੱਕਤ ਆਈ ਹੈ। ਇਸ ਘਟਨਾ ਤੋਂ ਬਾਅਦ ਸੰਸਦ ਦੇ ਦੋਵੇਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly