ਭਾਜਪਾ ਸੰਸਦੀ ਦਲ ਦੀ ਬੈਠਕ: ਪਾਰਟੀ ਦੇ ਸਥਾਪਨਾ ਦਿਵਸ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਭਗਵੀਂ ਟੋਪੀਆਂ ਪਾ ਕੇ ਸੰਸਦ ’ਚ ਪੁੱਜਣ ਦੇ ‘ਹੁਕਮ’

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਥਾਪਨਾ ਦਿਵਸ ਦੇ ਮੌਕੇ ਪਾਰਟੀ ਦੇ ਸਾਰੇ ਸੰਸਦ ਮੈਂਬਰ ਕਮਲ ਦੇ ਫੁੱਲ ਦੇ ਚੋਣ ਨਿਸ਼ਾਨ ਵਾਲੀਆਂ ਭਗਵੀਂ ਟੋਪੀਆਂ ਪਾ ਕੇ ਕੇ ਬੁੱਧਵਾਰ ਨੂੰ ਸੰਸਦ ਪਹੁੰਚਣਗੇ। ਰਾਜਧਾਨੀ ਦੇ ਅੰਬੇਡਕਰ ਇੰਟਰਨੈਸ਼ਨਲ ਸੈਂਟਰ ‘ਚ ਅੱਜ ਹੋਈ ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਸਾਰੇ ਸੰਸਦ ਮੈਂਬਰਾਂ ਨੂੰ ਇਹ ਨਿਰਦੇਸ਼ ਦਿੱਤਾ ਗਿਆ। ਇਹ ਜਾਣਕਾਰੀ ਮੀਟਿੰਗ ਵਿੱਚ ਮੌਜੂਦ ਮੈਂਬਰ ਨੇ ਦਿੱਤੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ ਅਤੇ ਰਾਜ ਸਭਾ ਮੈਂਬਰ ਰਾਕੇਸ਼ ਸਿਨਹਾ ਸਮੇਤ ਕੁਝ ਮੰਤਰੀਆਂ ਨੇ ਭਗਵੀ ਟੋਪੀਆਂ ਪਾ ਕੇ ਸੰਸਦੀ ਦਲ ਦੀ ਬੈਠਕ ਵਿੱਚ ਸ਼ਿਰਕਤ ਕੀਤੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰ ਵੱਲੋਂ 18 ਭਾਰਤੀ ਤੇ 4 ਪਾਕਿਸਤਾਨੀ ਯੂ-ਟਿਊਬ ਚੈਨਲ ਬੰਦ ਕਰਨ ਦਾ ਹੁਕਮ
Next articleਈਡੀ ਨੇ ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਉਤ ਦੇ ਪਲਾਟ ਤੇ ਫਲੈਟ ਕੁਰਕ ਕੀਤੇ