HOME ਭਾਜਪਾ ਦੀਆਂ ਲੋਕ ਹਿੱਤ, ਪੰਜਾਬ ਪੱਖੀ ਅਤੇ ਰਾਸ਼ਟਰਵਾਦੀ ਨੀਤੀਆਂ ਤੋਂ ਪ੍ਰਭਾਵਿਤ ਹੋ...

ਭਾਜਪਾ ਦੀਆਂ ਲੋਕ ਹਿੱਤ, ਪੰਜਾਬ ਪੱਖੀ ਅਤੇ ਰਾਸ਼ਟਰਵਾਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜਤਿੰਦਰ ਸਿੰਘ ਸੈਣੀ ਭਾਜਪਾ ਵਿੱਚ ਸ਼ਾਮਲ

1
ਨਵਾਂਸ਼ਹਿਰ   (ਸਮਾਜ ਵੀਕਲੀ)    (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਪਿੰਡ ਮਹਿਤਪੁਰ ਉਲਦਣੀ ਦੇ ਵਸਨੀਕ *ਜਤਿੰਦਰ ਸਿੰਘ ਸੈਣੀ ਨੇ ਭਾਜਪਾ ਦੀਆਂ ਲੋਕ ਹਿੱਤ , ਪੰਜਾਬ ਪੱਖੀ ਅਤੇ ਰਾਸ਼ਟਰ ਹਿੱਤ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ਭਾਜਪਾ ਨਵਾਂਸ਼ਹਿਰ ਦੇ ਸੰਗਠਨ ਇੰਚਾਰਜ ਜਤਿੰਦਰ ਸਿੰਘ ਅਠਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਜਤਿੰਦਰ ਸਿੰਘ ਸੈਣੀ, ਜੋ ਪਹਿਲਾਂ ਆਮ ਆਦਮੀ ਪਾਰਟੀ ਦੇ ਸਮਰਥਕ ਰਹੇ ਹਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੇ ਇਤਿਹਾਸਕ ਵਿਕਾਸ ਕਾਰਜਾਂ, ਗਰੀਬ ਕਲਿਆਣ ਯੋਜਨਾਵਾਂ, ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਨੇ ਉਨ੍ਹਾਂ ਨੂੰ ਭਾਜਪਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅੱਜ ਦੁਨੀਆ ਵਿੱਚ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਰਾਸ਼ਟਰ ਵਜੋਂ ਉਭਰ ਰਿਹਾ ਹੈ, ਜਿਸ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਨੂੰ ਜਾਂਦਾ ਹੈ।ਇਸ ਮੌਕੇ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਜਤਿੰਦਰ ਸਿੰਘ ਸੈਣੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲੋਕ ਰਵਾਇਤੀ ਪਾਰਟੀਆਂ ਅਤੇ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਤੋਂ ਨਿਰਾਸ਼ ਹੋ ਚੁੱਕੇ ਹਨ। ਪੰਜਾਬ ਦੇ ਲੋਕ ਹੁਣ ਇੱਕ ਮਜ਼ਬੂਤ, ਇਮਾਨਦਾਰ ਅਤੇ ਵਿਕਾਸਮੁਖੀ ਬਦਲ ਦੀ ਤਲਾਸ਼ ਵਿੱਚ ਹਨ ਅਤੇ ਭਾਜਪਾ ਹੀ ਉਹ ਬਦਲ ਬਣ ਕੇ ਉਭਰ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜ ਰਹੇ ਹਨ ਅਤੇ ਇਹ ਸਪੱਸ਼ਟ ਸੰਕੇਤ ਹਨ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਭਾਜਪਾ ਇੱਕ ਨਿਰਣਾਇਕ ਸ਼ਕਤੀ ਵਜੋਂ ਉਭਰੇਗੀ। ਲੱਕੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਪੰਜਾਬ ਭਾਜਪਾ ਦੇ ਮਜ਼ਬੂਤ ਸੰਗਠਨ ਦੇ ਸਦਕਾ ਪੰਜਾਬ ਵਿੱਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਬਣੇਗੀ, ਜੋ ਸੂਬੇ ਨੂੰ ਵਿਕਾਸ, ਉਦਯੋਗ, ਰੁਜ਼ਗਾਰ ਅਤੇ ਖੁਸ਼ਹਾਲੀ ਦੇ ਨਵੇਂ ਰਾਹ ’ਤੇ ਲੈ ਕੇ ਜਾਵੇਗੀ।ਉਨ੍ਹਾਂ ਕਿਹਾ ਕਿ ਜਤਿੰਦਰ ਸਿੰਘ ਸੈਣੀ ਵਰਗੇ ਸਮਾਜ ਸੇਵੀ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਦੇ ਭਾਜਪਾ ਨਾਲ ਜੁੜਨ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਵਿੱਚ ਭਾਜਪਾ ਦੇ ਵਿਸਥਾਰ ਨੂੰ ਨਵੀਂ ਗਤੀ ਮਿਲੇਗੀ।
ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਯਾਤਰਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਲਈ ਗਈਆਂ ਸੰਗਤਾਂ ਦਾ ਜੱਥਾ ਦਰਸ਼ਨ ਦੀਦਾਰੇ ਕਰਨ ਉਪਰੰਤ ਵਾਪਿਸ ਪਰਤਿਆ