ਭਾਜਪਾ ਵੱਲੋਂ ਚੋਣ ਮਨੋਰਥ ਜਾਰੀ ਕਰਨ ਦਾ ਪ੍ਰੋਗਰਾਮ ਮੁਲਤਵੀ

ਲਖਨਊ (ਸਮਾਜ ਵੀਕਲੀ):  ਭਾਰਤੀ ਜਨਤਾ ਪਾਰਟੀ ਨੇ ਮਹਾਨ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ਦੇ ਮੱਦੇਨਜ਼ਰ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ ਕਰਨ ਦਾ ਪ੍ਰੋਗਰਾਮ ਅੱਗੇ ਪਾ ਦਿੱਤਾ। ਇਹ ਜਾਣਕਾਰੀ ਪਾਰਟੀ ਦੇ ਸੂਬਾਈ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਦਿੱਤੀ। ਜ਼ਿਕਰਯੋਗ ਹੈ ਕਿ ਅੱਜ ਸਵੇਰੇ 10.15 ਵਜੇ ਇੱਥੇ ਭਾਜਪਾ ਦੇ ਦਫ਼ਤਰ ਵਿਚ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਣਾ ਸੀ ਅਤੇ ਇਸ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਪਾਰਟੀ ਦੇ ਸੂਬਾਈ ਪ੍ਰਧਾਨ ਨੇ ਇਕੱਠੇ ਹੋਣਾ ਸੀ। ਭਾਜਪਾ ਸੂਬਾ ਪ੍ਰਧਾਨ ਨੇ ਕਿਹਾ, ‘‘ਮਹਾਨ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ਦੇ ਮੱਦੇਨਜ਼ਰ ਅਸੀਂ ਲੋਕ ਕਲਿਆਣਾ ਸੰਕਲਪ ਪੱਤਰ ਜਾਰੀ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਰਹੇ ਹਾਂ। ਇਸ ਨੂੰ ਜਾਰੀ ਕਰਨ ਦੀ ਅਗਲੀ ਤਰੀਕ ਅਸੀਂ ਬਾਅਦ ਵਿਚ ਤੈਅ ਕਰਾਂਗੇ।’’ ਇਸ ਦੌਰਾਨ ਭਾਜਪਾ ਆਗੂਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਉੱਘੀ ਗਾਇਕਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਦੇ ਭਾਣਜੇ ਕੋਲੋਂ ਈਡੀ ਦੀ ਪੁੱਛ-ਪੜਤਾਲ ਜਾਰੀ
Next articleਬੀਐੱਸਐੱਫ ਦੀ ਕਾਰਵਾਈ ’ਚ ਤਿੰਨ ਪਾਕਿ ਨਸ਼ਾ ਤਸਕਰ ਹਲਾਕ