ਕੇਜਰੀਵਾਲ ਖ਼ਿਲਾਫ਼ ਭਾਜਪਾ ਨੇ ਜੰਤਰ-ਮੰਤਰ ’ਤੇ ਕੀਤਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ (ਸਮਾਜ ਵੀਕਲੀ):  ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਥਿਤ ਦੇਸ਼ ਵਿਰੋਧੀ ਮਾਨਸਿਕਤਾ ਖ਼ਿਲਾਫ਼ ਅੱਜ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ ਹੇਠ ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਅਹੁਦੇਦਾਰਾਂ, ਨਿਗਮ ਕੌਂਸਲਰਾਂ ਅਤੇ ਵਰਕਰਾਂ ਨੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕੀਤਾ।

ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਦੇਸ਼ ਨੂੰ ਵੰਡਣ ਅਤੇ ਆਜ਼ਾਦ ਪੰਜਾਬ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਫਨਾ ਲੈਣ ਵਾਲੇ ਕੇਜਰੀਵਾਲ ਦੀ ਮਾਨਸਿਕਤਾ ਸੱਤਾ ਦੇ ਲਾਲਚ ਵਿੱਚ ਸੁੰਗੜ ਗਈ ਹੈ। ਉਨ੍ਹਾਂ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਰੋਧ ਪ੍ਰਦਰਸ਼ਨ ਕਰਕੇ ਅਜਿਹੇ ਲੋਕਾਂ ਦਾ ਸਮਰਥਨ ਨਾ ਕਰਨ।

ਧਰਨੇ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਟੁੱਕੜੇ-ਟੁੱਕੜੇ ਗੈਂਗ ਅਤੇ ਦੇਸ਼ ਵਿਰੋਧੀ ਮਾਨਸਿਕਤਾ ਵਾਲੇ ਲੋਕਾਂ ਦਾ ਸਾਥ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਜੀਲ ਇਮਾਮ ਵਰਗੀ ਮਾਨਸਿਕਤਾ ਵਾਲੇ ਲੋਕਾਂ ਨੂੰ ਬਣਦਾ ਮਾਣ-ਸਤਿਕਾਰ ਦੇਣ, ਅਮਾਨਤਉੱਲ੍ਹਾ ਖ਼ਾਨ ਅਤੇ ਤਾਹਿਰ ਹੁਸੈਨ ਵਰਗਿਆਂ ਨੂੰ ਆਪਣੀ ਪਾਰਟੀ ਵਿੱਚ ਥਾਂ ਦੇਣ ਦਾ ਕੰਮ ਵੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ।ਉਨ੍ਹਾਂ ਦੋਸ਼ ਲਾਇਆ,‘‘ਕੇਜਰੀਵਾਲ ਅਜਿਹਾ ਵਿਅਕਤੀ ਹੈ ਜੋ ਗਣਤੰਤਰ ਦਿਵਸ ਦੀ ਪਰੇਡ ਦਾ ਬਾਈਕਾਟ ਕਰਕੇ ਧਰਨੇ ’ਤੇ ਬੈਠ ਗਿਆ ਸੀ।’’

ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸੂਬਾ ਪ੍ਰਧਾਨ ਵਿਜੈ ਗੋਇਲ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਵੱਲੋਂ ਕੇਜਰੀਵਾਲ ਬਾਰੇ ਦਿੱਤਾ ਗਿਆ ਬਿਆਨ ‘ਆਪ’ ਮੁਖੀ ਦੀ ਸਚਾਈ, ਸੋਚ ਅਤੇ ਮਾਨਸਿਕਤਾ ਨੂੰ ਦਰਸਾਉਂਦਾ ਹੈ। ਵਿਧਾਇਕ ਵਿਜੇਂਦਰ ਗੁਪਤਾ ਨੇ ਕਿਹਾ ਕਿ ਕਨ੍ਹੱਈਆ ਕੁਮਾਰ ਦੀ ਮਾਨਸਿਕਤਾ ਦਾ ਸਮਰਥਨ ਕਰਨ ਵਾਲਾ ਕੇਜਰੀਵਾਲ ਅਤਿਵਾਦੀਆਂ ਅਤੇ ਵੱਖਵਾਦੀਆਂ ਦੇ ਘਰ ਜਾ ਕੇ ਉਨ੍ਹਾਂ ਦਾ ਸਮਰਥਨ ਲੈਂਦਾ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਣ ਵਾਲੇ ਕੇਜਰੀਵਾਲ ਨੇ ਸੁਭਾਸ਼ ਚੰਦਰ ਬੋਸ ਦੇ ਜਨਮਦਿਨ ’ਤੇ ਦਿੱਲੀ ’ਚ ਨਵੀਂ ਸ਼ਰਾਬ ਨੀਤੀ ਤਹਿਤ ਠੇਕੇ ਖੋਲ੍ਹਣਾ ਦਰਸਾਉਂਦਾ ਹੈ ਕਿ ਉਹ ਦੇਸ਼ ਦੇ ਮਹਾਪੁਰਖਾਂ ਦਾ ਸਤਿਕਾਰ ਨਹੀਂ ਕਰਦਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleGold-nanorods can be used to detect food contamination
Next articleIndia’s crackdown on Chinese firms, apps getting ‘increasingly unhinged’: China