ਹਿਮਾਚਲ ਪ੍ਰਦੇਸ਼ ’ਚ ਭਾਜਪਾ ਸਾਡੇ ਤੋਂ ਡਰ ਗਈ: ਸਿਸੋਦੀਆ

ਸ਼ਿਮਲਾ (ਸਮਾਜ ਵੀਕਲੀ):  ਹਿਮਾਚਲ ਵਿਚਲੇ ਆਪਣੇ ਵੱਡੇ ਨੇਤਾਵਾਂ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਇਨ੍ਹਾਂ ਨੇਤਾਵਾਂ ਨੂੰ ਅੱਧੀ ਰਾਤ ਨੂੰ ਸ਼ਾਮਲ ਕਰਨਾ ਦਰਸਾਉਂਦਾ ਹੈ ਕਿ ਭਾਜਪਾ ਹਿਮਾਚਲ ਪ੍ਰਦੇਸ਼ ਵਿੱਚ ਉਸ ਤੋਂ ਡਰ ਗਈ ਹੈ। ਆਪ ਨੇਤਾ ਮਨੀਸ਼ ਸਿਸੋਦੀਆ ਨੇ ਟਵਿੱਟਰ ‘ਤੇ ਦਾਅਵਾ ਕੀਤਾ ਕਿ ਪਾਰਟੀ ਨੇ ਅਨੂਪ ਕੇਸਰੀ ਨੂੰ ਔਰਤਾਂ ਨਾਲ ਉਨ੍ਹਾਂ ਦੇ ਮਾੜੇ ਵਿਵਹਾਰ ਲਈ ਬਾਹਰ ਕਰਨ ਦਾ ਫੈਸਲਾ ਕੀਤਾ ਸੀ। ਇਸ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕੀਤਾ ਕਿ ਜੇਕਰ ਭਾਜਪਾ ਨੇ ਲੋਕਾਂ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੁੰਦਾ ਤਾਂ ਉਸ ਨੂੰ ਹੋਰ ਪਾਰਟੀਆਂ ਦੇ ਦਾਗੀ ਲੋਕਾਂ ਨੂੰ ਲੈਣ ਦੀ ਲੋੜ ਮਹਿਸੂਸ ਨਹੀਂ ਹੁੰਦੀ ਅਤੇ ਨਾ ਹੀ ਆਪਣਾ ਮੁੱਖ ਮੰਤਰੀ ਬਦਲਣ ਦੀ। ‘ਆਪ’ ਵੱਲੋਂ ਇੱਕ-ਦੋ ਦਿਨਾਂ ਵਿੱਚ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਦੇ ਨੌਜਵਾਨਾਂ ਤੇ ਮੁਟਿਆਰਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਰੁਜ਼ਗਾਰ ਦੇ ਢੁਕਵੇਂ ਮੌਕੇ ਦਿੱਤੇ ਜਾਣਗੇ: ਮਾਨ
Next articleਗੁਜਰਾਤ ’ਚ ਮਿਲਿਆ ਓਮੀਕਰੋਨ ਦੀ ਉਪ ਕਿਸਮ ਐੱਕਸਈ ਦਾ ਪਹਿਲਾ ਮਾਮਲਾ