ਨਵੀਂ ਦਿੱਲੀ (ਸਮਾਜ ਵੀਕਲੀ): ਲੋਕ ਸਭਾ ਤੇ ਵੱਖ-ਵੱਖ ਰਾਜਾਂ ਦੀਆਂ ਵਿਧਾਨ ਸਭਾਵਾਂ ਲਈ ਹੋਈ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਮਿਲੀ ਨਮੋਸ਼ੀਜਨਕ ਤੇ ਕਰਾਰੀ ਹਾਰ ਮਗਰੋਂ ਦਿੱਲੀ ਵਿੱਚ ਲੱਗੇ ਮੋਰਚਿਆਂ ’ਤੇ ਡਟੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਭਾਜਪਾ ਦੀਆਂ ਜੜ੍ਹਾਂ ਖੋਖਲੀਆਂ ਕਰ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਚੋਣ ਨਤੀਜਿਆਂ ਤੋਂ ਸਾਫ਼ ਹੈ ਕਿ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖਫ਼ਾ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਸਬਕ ਲੈ ਕੇ ਅਜੇ ਵੀ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਵੇ, ਕਿਉਂਕਿ ਇਹੀ ਉਸ ਲਈ ਤੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਲਈ ਲਾਹੇਵੰਦ ਰਹੇਗਾ।
ਸੰਯੁਕਤ ਕਿਸਾਨ ਮੋਰਚੇ ਨੇ ਇਕ ਬਿਆਨ ਵਿੱਚ ਕਿਹਾ, ‘‘ਅੱਜ ਦੇ ਜ਼ਿਮਨੀ ਚੋਣਾਂ ਦੇ ਨਤੀਜੇ ਖਾਸ ਤੌਰ ’ਤੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਲਈ ਲਈ ਸਬਕ ਵਾਲੇ ਹਨ।’’ ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਇਹ ਬਿਆਨ ਕਿ ਕਿਸੇ ਵੀ ਅੰਦੋਲਨ ਦਾ ਹੱਲ ਗੱਲਬਾਤ ਹੀ ਹੈ, ਸੱਚ ਹੈ। ਹਾਲਾਂਕਿ ਇਹ ਭਾਜਪਾ ਦੇ ਪਾਖੰਡ ਨੂੰ ਦਰਸਾਉਂਦਾ ਹੈ, ਜੋ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਲਈ ਤਿਆਰ ਨਹੀਂ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly