ਕੇਜਰੀਵਾਲ ਦੀਆਂ ਮਜਬੂਰੀਆਂ ਦਾ ਲਾਹਾ ਲੈਣਾ ਚਾਹੁੰਦੀ ਹੈ ਭਾਜਪਾ: ਚੰਦੂਮਾਜਰਾ

(ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਰਿਆਣਾ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮਜਬੂਰੀਆਂ ਦਾ ਲਾਹਾ ਲੈਂਦੇ ਹੋਏ ਚੰਡੀਗੜ੍ਹ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਭਾਜਪਾ ਨੇ ‘ਆਪ’ ਦੀ ਪੰਜਾਬ ਵਿੱਚ ਜਿੱਤ ਤੋਂ ਬਾਅਦ ਪਾਰਟੀ ਨੂੰ ਹਰਿਆਣਾ ’ਚ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਹੁਣ ‘ਆਪ’ ਨੂੰ ਵੀ ਆਪਣਾ ਦੋਹਰਾ ਰਵੱਈਆ ਛੱਡ ਕੇ ਪੰਜਾਬ ਦੇ ਹੱਕ ਵਿੱਚ ਪਹਿਰਾ ਦੇਣ ਦੀ ਲੋੜ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਸਮੇਂ-ਸਮੇਂ ’ਤੇ ਸਿਆਸੀ ਚਾਲਾਂ ਖੇਡਣ ਦੀ ਕੋਸ਼ਿਸ਼ ਕਰਦੀ ਹੈ। ਭਾਜਪਾ ਦੀ ਅਜਿਹੀ ਚਾਲਾਂ ਤੋਂ ਪੰਜਾਬੀਆਂ ਨੂੰ ਬਚਣ ਦੀ ਲੋੜ ਹੈ।

Previous articleਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ: ਖਹਿਰਾ
Next articleਲੁੱਟ