HOME ਭਾਜਪਾ ਮਹਿਲਾਂ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਪਿੰਡ...

ਭਾਜਪਾ ਮਹਿਲਾਂ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਪਿੰਡ ਟੌਂਸਾ ਵਿਖੇ ਮਹਿਲਾਂ ਵਰਕਰਾਂ ਨਾਲ ਹੋਏ ਰੂਬਰੂ

ਮਨਰੇਗਾ ਵਰਕਰਾਂ ਨਾਲ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਦਿੱਤੀ ਵਿਸ਼ੇਸ਼ ਜਾਣਕਾਰੀ 

ਨਵਾਂਸ਼ਹਿਰ /ਕਾਠਗੜ੍ਹ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਮਹਿਲਾਂ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਜੀ ਵਲੋਂ ਅੱਜ ਵਿਸ਼ੇਸ ਤੌਰ ‘ਤੇ ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪਿੰਡ ਟੌਂਸਾ ਵਿਖੇ  ਮਨਰੇਗਾ ਵਰਕਰਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਜਨ-ਹਿਤਕਾਰੀ ਸਕੀਮਾਂ, ਖ਼ਾਸ ਕਰਕੇ ਜੀ ਰਾਮ ਜੀ ਸਕੀਮ ਦੀਆਂ ਵਿਸ਼ੇਸ਼ਤਾਵਾਂ ਅਤੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਬੀਬਾ ਜੈ ਇੰਦਰ ਕੌਰ  ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਮੁੱਖ ਉਦੇਸ਼ ਗਰੀਬ, ਮਜ਼ਦੂਰ ਅਤੇ ਮਿਹਨਤੀ ਵਰਗ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਜੀ ਰਾਮ ਜੀ ਸਕੀਮਾਂ ਰਾਹੀਂ ਮਨਰੇਗਾ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁਰੱਖਿਆਂ , ਸਹੂਲਤਾਂ ਅਤੇ ਸਿੱਧੇ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਦੇ ਮਿਆਰ ਵਿੱਚ ਸੁਧਾਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਮਨਰੇਗਾ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਸਕੀਮ ਬੰਦ ਹੋ ਰਹੀ ਹੈ ਜੋ ਕਿ ਸਰਾ ਸਰ ਝੂਠ ਹੈ। ਉਨ੍ਹਾਂ ਦੱਸਿਆ ਕਿ ਜੀ ਰਾਮ ਜੀ ਸਕੀਮ ਨਾਲ ਮਜ਼ਦੂਰਾਂ ਨੂੰ 100 ਦਿਨ ਦੀ ਜਗ੍ਹਾਂ 125 ਦਿਨ ਦਾ ਰੋਜ਼ਗਾਰ ਦੀ ਗਾਰੰਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਮਨਰੇਗਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਬਾਰੇ ਪੂਰੀ ਜਾਣਕਾਰੀ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਤੇ ਹੋਰ ਲੋਕਾਂ ਨੂੰ ਵੀ ਇਨ੍ਹਾਂ ਸਕੀਮਾਂ ਨਾਲ ਜੋੜਨ। ਉਨ੍ਹਾਂ ਨੇ ਕਿਹਾ ਕਿ ਮਹਿਲਾਂ ਮੋਰਚਾ ਹਮੇਸ਼ਾ ਮਜ਼ਦੂਰ ਵਰਗ ਅਤੇ ਮਹਿਲਾਵਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਹੇਗਾ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਜਪਾ ਸਰਕਾਰ ਹਮੇਸ਼ਾ ਲੋਕ-ਹਿਤ ਨੂੰ ਪ੍ਰਾਥਮਿਕਤਾ ਦਿੰਦੀ ਆਈ ਹੈ ਅਤੇ ਮਨਰੇਗਾ ਵਰਕਰਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਹਰ ਕਾਰਕੁਨ ਸਰਕਾਰ ਦੀਆਂ ਨੀਤੀਆਂ ਅਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਕਾਰਜਕ੍ਰਮ ਦੇ ਅੰਤ ਵਿੱਚ ਮਨਰੇਗਾ ਵਰਕਰਾਂ ਵਲੋਂ ਬੀਬਾ ਜੈ ਇੰਦਰ ਕੌਰ ਜੀ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦਾ ਧੰਨਵਾਦ ਕੀਤਾ ਗਿਆ ਅਤੇ ਭਾਜਪਾ ਵਲੋਂ ਕੀਤੇ ਜਾ ਰਹੇ ਲੋਕ-ਹਿਤਕਾਰੀ ਕੰਮਾਂ ਦੀ ਸਰਾਹਨਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਰਾਮ ਚੌਧਰੀ ਸਰਕਲ ਪ੍ਰਧਾਨ ਕਾਠਗੜ੍ਹ, ਉਪ ਪ੍ਰਧਾਨ ਨੰਦ ਕਿਸ਼ੋਰ, ਜਸਵੰਤ ਸਿੰਘ ਕੰਗਣਾ, ਨਰਿੰਦਰ ਸੂਦਨ, ਸ਼ਿਵ ਸ਼ਰਮਾ, ਕਮਲ ਸ਼ਰਮਾ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਾਛੀਵਾੜਾ ਗੁਰਦੁਆਰਾ ਸਾਹਿਬ ਆਉਣ ਮੌਕੇ ਹੋਈ ਅਵੱਗਿਆ
Next articleਸਮਾਜ ਸੇਵੀ ਮਨਜੀਤ ਸਿੰਘ ਬਚਨ ਗੈਸ ਨੇ ਜਰਖੜ ਅਕੈਡਮੀ ਨੂੰ 50 ਹਜ਼ਾਰ ਦੀ ਵਿੱਤੀ ਸਹਾਇਤਾ ਦਿੱਤੀ