ਭਾਜਪਾ ਵੱਲੋਂ ਚੋਣ ਕਮਿਸ਼ਨ ਕੋਲ ਮੁਸਤਫ਼ਾ ਦੀ ਸ਼ਿਕਾਇਤ

ਨਵੀਂ ਦਿੱਲੀ  (ਸਮਾਜ ਵੀਕਲੀ):  ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਭਾਰਤੀ ਚੋਣ ਕਮਿਸ਼ਨ ਕੋਲ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਖ਼ਿਲਾਫ਼ ਨਫ਼ਰਤੀ ਭਾਸ਼ਣ ਦੇਣ ਦੀ ਸ਼ਿਕਾਇਤ ਕਰਦਿਆਂ ਉਸ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਮਾਲੇਰਕੋਟਲਾ ਤੋਂ ਕਾਂਗਰਸ ਉਮੀਦਵਾਰ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਨਾਲ ਸਬੰਧਤ ਇੱਕ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਇਹ ਸ਼ਿਕਾਇਤ ਕੀਤੀ ਗਈ ਹੈ।

ਵਫ਼ਦ ਵਿੱਚ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖ਼ਾਵਤ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਸੋਮ ਪ੍ਰਕਾਸ਼, ਦੁਸ਼ਯੰਤ ਗੌਤਮ ਅਤੇ ਓਮ ਪਾਠਕ ਸ਼ਾਮਲ ਸਨ। ਚੋਣ ਕਮਿਸ਼ਨ ਕੋਲ ਮੰਗ ਪੱਤਰ ਸੌਂਪਣ ਮਗਰੋਂ ਵਫ਼ਦ ਦੇ ਆਗੂਆਂ ਨੇ ਕਿਹਾ ਕਿ ਮੁਸਤਫ਼ਾ ਵੱਲੋਂ ਨਫ਼ਰਤੀ ਭਾਸ਼ਣ ਦੇ ਕੇ ਦੋ ਫਿਰਕਿਆਂ ਵਿੱਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ ਅਤੇ ਹਿੰਦੂ-ਮੁਸਲਿਮ ਭਾਈਚਾਰੇ ਵਿੱਚ ਪਾੜ ਪਾਉਣ ਦੀ ਕੋਸ਼ਿਸ਼ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਸਲਿਮ ਸੰਗਠਨ ਨੇ ਤਬਲੀਗੀ ਜਮਾਤ ਬਾਰੇ ਪਟੀਸ਼ਨ ’ਤੇ ਤੁਰੰਤ ਸੁਣਵਾਈ ਮੰਗੀ
Next articleਦੁਬਾਰਾ ਮੌਕਾ ਮਿਲਿਆ ਤਾਂ ਵਧੇਰੇ ਵਿਕਾਸ ਕਰਾਂਗੇ: ਚੰਨੀ