ਭਾਜਪਾ ਦੀ ਮੋਦੀ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈ.ਡੀ ਅਤੇ ਸੀ.ਬੀ.ਆਈ ਦੀ ਕਰ ਰਹੀ ਦੁਰਵਰਤੋਂ-ਸੱਜਣ ਸਿੰਘ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖਿਲਾਫ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ‘ਆਪ’ ਆਗੂਆਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ‘ਚ ਚੰਡੀਗੜ੍ਹ ਪੁੱਜ ਕੇ ਭਾਜਪਾ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ। ਇਸ ਸਮੇਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਸੈਂਕੜੇ ‘ਆਪ’ ਆਗੂ ਤੇ ਵਰਕਰ ਮੌਜੂਦ ਸਨ। ਸੁਲਤਾਨਪੁਰ ਲੋਧੀ ਤੋਂ ਆਪ ਆਗੂਆਂ ਸਮੇਤ ਚੰਡੀਗੜ੍ਹ ਰਵਾਨਾ ਹੋਏ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਆਗੂਆਂ ਨੇ ਨਾਅਰਿਆਂ ਰਾਹੀਂ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਤਾਨਾਸ਼ਾਹੀ ਫੈਸਲਾ ਦੱਸਿਆ ਅਤੇ ਅਜਿਹੀ ਕਾਰਵਾਈ ਨੂੰ ਲੋਕਤੰਤਰ ਲਈ ਖ਼ਤਰਾ ਦੱਸਿਆ।

ਸ੍ਰੀ ਸੱਜਣ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ, ਇਸੇ ਲਈ ਆਪ ਨੇਤਾਵਾਂ ‘ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ‘ਚ ਡੱਕ ਰਹੀ ਹੈ।ਉਨ੍ਹਾਂ ਕਿਹਾ ਕਿ ਦਿੱਲੀ ਦੇ ਸਿੱਖਿਆ ਮੰਤਰੀ ਵਜੋਂ ਮਨੀਸ਼ ਸਿਸੋਦੀਆ ਨੇ ਗਰੀਬ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ। ਅੱਜ ਦਿੱਲੀ ਵਿੱਚ ਸਰਕਾਰੀ ਸਕੂਲਾਂ ਵਿੱਚ ਅਮੀਰ ਅਤੇ ਗਰੀਬ ਦੋਨਾਂ ਦੇ ਬੱਚੇ ਇਕੱਠੇ ਪੜ੍ਹ ਰਹੇ ਹਨ। ਮਨੀਸ਼ ਸਿਸੋਦੀਆ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਦਿੱਲੀ ਵਿੱਚ ਸਕੂਲ ਆਫ ਐਮੀਨੈਂਸ ਬਣਵਾਏ। ਅੱਜ ਦਿੱਲੀ ਦੇ ਬੱਚੇ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਕੇ ਆਈ.ਆਈ.ਟੀ ਅਤੇ ਏਮਜ਼ ਵਿੱਚ ਜਾ ਰਹੇ ਹਨ। ਦਿੱਲੀ ਵਿੱਚ ਸਿੱਖਿਆ ਕ੍ਰਾਂਤੀ ਤੋਂ ਡਰਦਿਆਂ ਭਾਜਪਾ ਨੇ ਮਨੀਸ਼ ਸਿਸੋਦੀਆ ਨੂੰ ਝੂਠੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।ਉਨ੍ਹਾਂ ਨਾਲ ਵੱਖ ਵੱਖ ਆਪ ਆਗੂਆਂ ਸ਼ਿਰਕਤ ਕੀਤੀ ।

 

Previous articleUN stresses importance of right to development
Next articleDeath toll from Greece train crash rises to 38