HOME ਬੀਜੇਪੀ ਦੀ ਮੋਗਾ ਰੈਲੀ ਨੂੰ ਸਫ਼ਲ ਬਣਾਉਣ ਲਈ ਸੰਗੋਵਾਲ ਮੰਡਲ ਦੀ  ਮੀਟਿੰਗ...

ਬੀਜੇਪੀ ਦੀ ਮੋਗਾ ਰੈਲੀ ਨੂੰ ਸਫ਼ਲ ਬਣਾਉਣ ਲਈ ਸੰਗੋਵਾਲ ਮੰਡਲ ਦੀ  ਮੀਟਿੰਗ ਹਲਕਾ ਇੰਚਾਰਜ ਅਤੇ ਰੈਲੀ ਇੰਚਾਰਜ ਦੀ ਪ੍ਰਧਾਨਗੀ ਹੇਠ ਹੋਈ 

6
ਫੋਟੋ:- ਮੋਗਾ ਰੈਲੀ ਨੂੰ ਸਫ਼ਲ ਬਣਾਉਣ ਲਈ ਹਲ਼ਕਾ ਇੰਚਾਰਜ ਚੰਦੀ ਮੀਟਿੰਗ ਕਰਦੇ ਹੋਏ

ਬੂਥ ਇੰਚਾਰਜਾਂ ਦੀਆਂ ਡਿਊਟੀਆਂ ਲਗਾਈਆਂ 

ਮਹਿਤਪੁਰ  (ਸਮਾਜ ਵੀਕਲੀ)  (ਹਰਜਿੰਦਰ ਸਿੰਘ ਚੰਦੀ)– ਮੋਗਾ ਵਿਖੇ 14 ਮਾਰਚ ਨੂੰ ਅੰਮਿਤ ਸ਼ਾਹ ਦੀ ਹੋ ਰਹੀ ਰੈਲੀ ਨੂੰ ਯਾਦਗਾਰ ਬਣਾਉਣ ਵਾਸਤੇ ਬੀਜੇਪੀ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਅਤੇ ਰੈਲੀ ਇੰਚਾਰਜ ਓਮੇਸ਼ ਸ਼ਾਰਦਾ ਦੀ ਪ੍ਰਧਾਨਗੀ ਹੇਠ ਸੰਗੋਵਾਲ ਮੰਡਲ ਦੀ ਹੰਗਾਮੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿੱਚ ਮੰਡਲ ਦੇ ਅਹੁਦੇਦਾਰਾਂ ਤੋਂ ਇਲਾਵਾ ਸਮੂਹ ਬੂਥ ਇੰਚਾਰਜਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਅਤੇ ਰੈਲੀ ਇੰਚਾਰਜ ਵੱਲੋਂ ਇਸ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਯਾਦ ਰਹੇ ਕਿ ਬੀਜੇਪੀ ਦੀ ਮੋਗਾ ਵਿਖੇ ਹੋ ਰਹੀ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਟੇਟ ਮੈਂਬਰ ਸੁਦਰਸ਼ਨ ਸੋਬਤੀ (ਕਾਲਾ ਪਹਿਲਵਾਨ) , ਜ਼ਿਲ੍ਹਾ ਜਨਰਲ ਸੈਕਟਰੀ ਅੰਮ੍ਰਿਤ ਵਿਜ, ਰਜਿੰਦਰ ਸਿੰਘ ਲਾਟੀਆ, ਸੁਰਿੰਦਰ ਸਿੰਘ ਫੋਜੀ, ਸਾਬਕਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ, ਕਨਵਰ ਸੰਧੂ, ਮਹਿਲਾ ਮੋਰਚਾ ਪ੍ਰਧਾਨ ਜਸਵਿੰਦਰ ਕੌਰ, ਬਲਾਕ ਪ੍ਰਧਾਨ ਬੂਟਾ ਸਿੰਘ, ਮੈਂਬਰ ਗੁਰਦਿਆਲ ਸਿੰਘ, ਸੁਖਦੇਵ ਸਿੰਘ, ਬਲਜਿੰਦਰ ਸਿੰਘ, ਦਰਬਾਰਾ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਗੁਰਵਿੰਦਰ ਕੌਰ, ਸੁਰਜੀਤ ਸਿੰਘ, ਸਿਮਰਨਜੀਤ ਸਿੰਘ, ਪੂਰਨ ਸਿੰਘ, ਬਿੰਦਰ ਸਿੰਘ, ਗੁਰਨਾਮ ਸਿੰਘ, ਜੀਤ ਸਿੰਘ ਮੈਂਬਰ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੱਧ ਪੂਰਬ ਵਿੱਚ  ਫਸੇ ਬਰਤਾਨਵੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਸਰਕਾਰ ਵੱਲੋ ਕੀਤਾ ਗਿਆ ਉਡਾਨਾ ਦਾ ਪ੍ਰਬੰਧ 
Next articleਤੁਹਾਡੇ ਤੋਂ ਚੰਗਾ ਤੁਹਾਡਾ ਕੋਈ ਸਾਥੀ ਨਹੀਂ