ਬੀਕੇਯੂ ਦੁਆਬਾ ਵੱਲੋਂ ਜਬਰੀ ਧਰਨਾ ਚਕਾਉਣ ਤੇ ਸਰਕਾਰ ਦੀ ਨਿਖੇਦੀ ਜਿੱਤ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ – ਪੰਨੂ

ਮਹਿਤਪੁਰ (ਸਮਾਜ ਵੀਕਲੀ) ( ਪੱਤਰ ਪ੍ਰੇਰਕ) -ਕੇਂਦਰੀ ਅਤੇ ਪੰਜਾਬ ਦੇ ਮੰਤਰੀਆਂ ਦੁਆਰਾ ਕਿਸਾਨੀ ਮੰਗਾਂ ਨੂੰ ਲੈ ਕੇ 13 ਮਹੀਨਿਆਂ ਤੋਂ ਸ਼ੰਭੂ ਖਨੌਰੀ ਸ਼ਾਂਤਮਈ ਮੋਰਚਿਆਂ ਵਿੱਚ ਬੈਠੇ ਕਿਸਾਨਾਂ ਦੇ ਆਗੂਆਂ ਨਾਲ ਸੱਤਵੇਂ ਗੇੜ ਦੀ ਗੱਲਬਾਤ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਬਾਰਡਰ ‘ਤੇ ਗ੍ਰਿਫਤਾਰ ਕਰਨ ਅਤੇ ਮੋਰਚਿਆਂ ‘ਚ ਸ਼ਾਮਲ ਕਿਸਾਨਾਂ ਨੂੰ ਧੱਕੇਸ਼ਾਹੀ ਨਾਲ਼ ਖਿੰਡਾਉਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕਰਨ ਦੀ ਭਾਕਿਯੂ  ਦੋਆਬਾ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ  ਆਗੂ ਕਸ਼ਮੀਰ ਸਿੰਘ ਪੰਨੂ ਤੰਦਾਉਰਾ   ਵੱਲੋਂ  ਜਾਰੀ ਕੀਤੇ ਗਏ ਬਿਆਨ ਰਾਹੀਂ ਸਰਕਾਰਾਂ ਦੇ ਇਸ ਜਾਬਰ ਵਤੀਰੇ ਨੂੰ ਕਿਸਾਨਾਂ ਨਾਲ਼ ਦੁਸ਼ਮਣੀ ਦੀ ਭਾਵਨਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ਉੱਤੇ  ਕਿਸਾਨਾਂ ਨੂੰ ਲਾਠੀਆਂ ਨਾਲ ਖਦੇੜਨ ਲਈ ਤਾਣ ਲਾਇਆ ਜਾ ਰਿਹਾ ਹੈ ਅਤੇ ਹਰ ਤਰ੍ਹਾਂ ਦੇ ਹਥਕੰਡੇ ਵੀ ਵਰਤੇ ਜਾਣਗੇ। ਔਰਤਾਂ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਜਾਣਾ।ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਚੰਡੀਗੜ੍ਹ ਮੋਰਚੇ ਵੇਲੇ ਐਸ ਕੇ ਐਮ ਦੇ ਸੈਂਕੜੇ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਹੁਣ ਇਹ ਜਾਬਰ ਹੱਲਾ ਸਰਕਾਰਾਂ ਦਾ ਕਾਰਪੋਰੇਟ ਨੀਤੀਆਂ ਪ੍ਰਤੀ ਡੁੱਲ੍ਹ ਡੁੱਲ੍ਹ ਪੈਂਦੇ ਹੇਜ ਅਤੇ ਕਿਸਾਨਾਂ ਨਾਲ਼ ਨੰਗੀ ਚਿੱਟੀ ਦੁਸਮਣੀ ਦਾ ਸਬੂਤ ਹੈ। ਮੋਦੀ ਸਰਕਾਰ ਵੱਲੋਂ ਸਾਮਰਾਜੀ ਅਮਰੀਕਾ ਨਾਲ਼ ਖੁੱਲ੍ਹੇ ਵਪਾਰ ਦਾ ਸਮਝੌਤਾ ਅਤੇ ਹੋਰ ਸਾਮਰਾਜੀ ਤਾਕਤਾਂ ਨਾਲ ਅਜਿਹੇ ਮੇਲ ਮਿਲਾਪ ਦੇ ਯਤਨ ਇਹੀ ਦਰਸਾਉਂਦੇ ਹਨ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਖੁਦ ਹਰਿਆਣਾ ਪੁਲਿਸ ਵੱਲੋਂ ਜਾਮ ਕੀਤੇ ਕੌਮੀ ਸੜਕ ਮਾਰਗ ਖੁਲ੍ਹਵਾਉਣ ਦੀ ਬਜਾਏ ਕਿਸਾਨਾਂ ਉੱਤੇ ਜਬਰ ਢਾਹੁਣਾ ਜਮਹੂਰੀਅਤ ਦੀਆਂ ਧੱਜੀਆਂ ਉਡਾਉਣਾ ਹੈ। ਪੂਰੇ ਦੇਸ਼ ਦੇ ਕਿਸਾਨ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਘੋਲ਼ ਮੁਲਤਵੀ ਕਰਨ ਸਮੇਂ ਕੇਂਦਰੀ ਖੇਤੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਲਿਖਤੀ ਵਾਅਦਾ ਪੱਤਰ ਦੀਆਂ ਸਾਰੀਆਂ ਮੰਗਾਂ ਅਤੇ ਨਵਾਂ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਨ ਦੀਆਂ ਬਿਲਕੁਲ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ਸ਼ੀਲ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਗ੍ਰਿਫਤਾਰ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨ ਸੰਘਰਸ਼ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤੇ ਜਾਣ ਦੀ ਵੀ ਅਸੀਂ ਨਿਖੇਦੀ ਕੀਤੀ ਗਈ ਇਸ ਮੌਕੇ ਕਸ਼ਮੀਰ ਸਿੰਘ ਪੰਨੂ ਤੰਦਾਉਰਾ ,ਨਰਿੰਦਰ ਸਿੰਘ ਉਧੋਵਾਲ ,ਸੁਖਵਿੰਦਰ ਸਿੰਘ ਜੱਜ ,ਅਵਤਾਰ ਸਿੰਘ ਮਾਨ, ਹਰਜਿੰਦਰ ਸਿੰਘ ਖਹਿਰਾ ਮਸਤਰਕਾ, ਤਰਲੋਚਨ ਸਿੰਘ ਰੌਂਤਾ, ਤਰਲੋਚਨ ਸਿੰਘ ਬਾਉਪੁਰ ਖੁਰਦ, ਬਲਵੀਰ ਸਿੰਘ ਉਧੋਵਾਲ ,ਜਸਵੀਰ ਸਿੰਘ, ਬਲਦੇਵ ਸਿੰਘ ਅਕਬਰਪੁਰ ਕਲਾ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਸਰਕਾਰ ਨੇ ਬਹੁਤ ਹੀ ਨੀਚ ਹਰਕਤ ਕੀਤੀ —ਮਖੂ, ਬੇਰ ਕਲਾਂ
Next article*ਜਸ਼ਨਦੀਪ ਸਿੰਘ ਦੁੱਗਾਂ ਬਣਿਆ ਅਫ਼ਸਰ ਕਲੋਨੀ ਸੰਗਰੂਰ ਦਾ ਮਾਣ