ਇਤਿਹਾਸ ਸਿਰਜੇਗੀ 24 ਦੀ ਮਹਾਂਪੰਚਾਇਤ – ਬਾਜਵਾ, ਗੋਬਿੰਦਪੁਰ
ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਪੰਜਾਬ ਦੇ ਜਾਇਆਂ ਨੂੰ ਨਿੱਤ ਮੁਹਿੰਮਾਂ , ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਕਿਸਾਨ ਮਾਰੂ ਨੀਤੀਆਂ ਖਿਲਾਫ 24 ਅਗਸਤ ਨੂੰ ਸਮਰਾਲੇ ਵਿਸ਼ਾਲ ਮਹਾਂਪੰਚਾਇਤ ਨੂੰ ਯਾਦਗਾਰੀ ਬਣਾਉਣ ਅਤੇ ਗੂੰਗੀ ਬੋਲੀ ਸਰਕਾਰ ਦੇ ਕੰਨ ਖੋਲਣ ਤੇ ਹੱਕੀ ਮੰਗਾਂ ਦੀ ਅਵਾਜ਼ ਪਹੁੰਚਾਉਣ ਲਈ ਬੀਕੇਯੂ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਕੇਯੂ ਪੰਜਾਬ ਦੀ ਜਲੰਧਰ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਗੋਬਿੰਦਪੁਰ ਅਤੇ ਕੋਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਦਿਨ ਰਾਤ ਨਿਰੰਤਰ ਪਿੰਡਾਂ ਵਿਚ ਕਿਸਾਨਾ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ 24 ਅਗਸਤ ਨੂੰ ਸਮਰਾਲਾ ਵਿਖੇ ਲੱਖਾਂ ਦੀ ਤਦਾਦ ਵਿੱਚ ਕਿਸਾਨ ਵੀਰਾਂ ਵੱਲੋਂ ਪੁੱਜ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ ਹੈ। ਉਨਾ ਤਗੀਦ ਕੀਤੀ ਕਿ ਬਲਾਕ ਮਹਿਤਪੁਰ ਅਤੇ ਨਾਲ ਲਗਦੇ ਇਲਾਕਿਆਂ ਦੇ ਕਿਸਾਨ ਵੀਰ ਜੋਂ ਵੀ ਆਪਣੀਆਂ ਹੱਕੀ ਮੰਗਾਂ ਦੀ ਅਵਾਜ਼ ਬੁਲੰਦ ਕਰਨ ਲਈ ਇਸ ਮਹਾਂਪੰਚਾਇਤ ਦਾ ਹਿੱਸਾ ਬਣਨਾ ਚਾਹੁੰਦੇ ਹਨ 24 ਅਗਸਤ ਤਰੀਕ ਨੂੰ ਸਵੇਰੇ ਟਾਇਮ ਨਾਲ ਆਦਰਮਾਨ ਜੇਡੀ ਸਕੂਲ ਦੀ ਗਰਾਊਂਡ ਵਿੱਚ ਪਹੁੰਚ ਜਾਣ ਇਥੋਂ ਬੱਸਾ , ਗੱਡੀਆਂ, ਮੋਟਰਸਾਇਕਲਾਂ ਦਾ ਵਿਸ਼ਾਲ ਕਾਫ਼ਲਾ ਸਮਰਾਲੇ ਮਹਾਂਪੰਚਾਇਤ ਵਿਚ ਹਿੱਸਾ ਲੈਣ ਲਈ ਪੁੱਜੇਗਾ ਇਸ ਮੌਕੇ ਨਰਿੰਦਰ ਸਿੰਘ ਬਾਜਵਾ ਕੋਰ ਕਮੇਟੀ ਮੈਂਬਰ ਪੰਜਾਬ, ਲਖਬੀਰ ਸਿੰਘ ਗੋਬਿੰਦਪੁਰ ਜ਼ਿਲ੍ਹਾ ਪ੍ਰਧਾਨ, ਸੋਢੀ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ,ਮਹਿੰਦਰਪਾਲ ਸਿੰਘ ਤਹਿਸੀਲ ਪ੍ਰਧਾਨ, ਤਜਿੰਦਰ ਪਾਲ ਸਿੰਘ ਅਤੇ ਸਰਪੰਚ ਇੰਦਰ ਸਿੰਘ ਪਰਜੀਆ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



