13 ਅਪ੍ਰੈਲ ਤੱਕ ਕਣਕ ਦਾ ਦਾਣਾ ਨਹੀਂ ਖਰੀਦਿਆ – ਬਾਜਵਾ
ਮਹਿਤਪੁਰ, (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਭਾਰਤੀ ਕਿਸਾਨ ਯੂਨੀਅਨ ਪੰਜਾਬ ਇਕਾਈ ਜਲੰਧਰ ਵੱਲੋਂ ਬੀਕੇਯੂ ਪੰਜਾਬ ਦੇ ਵਾਇਸ ਪ੍ਰਧਾਨ ਨਰਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸ਼ਾਹਕੋਟ ਦੀਆਂ ਮੰਡੀਆਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਦਾਣਾ ਮੰਡੀ ਮਹਿਤਪੁਰ ਪੁੱਜਣ ਤੇ ਕਿਸਾਨ ਆਗੂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਜੋ ਕਿ ਇੱਕ ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਹੈ ਪਰ ਮੰਡੀਆਂ ਵਿਚ ਅੱਜ 13 ਅਪ੍ਰੈਲ ਤੱਕ ਕੋਈ ਵੀ ਖਰੀਦ ਨਹੀਂ ਕੀਤੀ ਗਈ ਹੈਰਾਨੀ ਦੀ ਗੱਲ ਹੈ ਕਿ ਖਰੀਦ ਏਜੰਸੀਆਂ ਵੱਲੋਂ ਇਹ ਫੁਰਮਾਨ ਜਾਰੀ ਕੀਤਾ ਗਿਆ ਹੈ ਕਿ ਮੰਡੀਆਂ ਵਿੱਚ ਜੋ ਕਣਕ ਆ ਰਹੀ ਹੈ ਉਸ ਦੀ ਕੁਆਲਿਟੀ ਸਹੀ ਨਹੀਂ ਹੈ ਇਸ ਲਈ ਅਸੀਂ ਖਰੀਦ ਨਹੀਂ ਕਰ ਸਕਦੇ । ਇਸ ਮੌਕੇ ਕਿਸਾਨ ਆਗੂਆਂ ਵੱਲੋਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜਲਦ ਤੋਂ ਜਲਦ ਖਰੀਦ ਸ਼ੁਰੂ ਕਰਵਾਏ ਨਹੀਂ ਤਾਂ ਸਮੂਹ ਕਿਸਾਨਾਂ ਨੂੰ ਨਾਲ ਲੈ ਕੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਾਰ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਤਿਖਾ ਸੰਘਰਸ਼ ਆਰੰਭਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ ਇਸ ਮੌਕੇ ਬੀਕੇਯੂ ਪੰਜਾਬ ਦੇ ਮੀਤ ਪ੍ਰਧਾਨ ਨਰਿੰਦਰ ਸਿੰਘ ਬਾਜਵਾ ਸੋਢੀ ਸਿੰਘ ਕੋਰ ਕਮੇਟੀ ਮੈਂਬਰ ਪੰਜਾਬ ਗੁਰਦੀਪ ਸਿੰਘ ਪ੍ਰਚਾਰਕ ਸਕੱਤਰ ਪੰਜਾਬ ਜਗਜੀਤ ਸਿੰਘ ਬੱਗਾ ਸਰਪੰਚ ਬਘੇਲਾ ਕੁਲਵੰਤ ਸਿੰਘ ਵਿਹਰਾ ਡਾਕਟਰ ਅਮਰੀਕ ਸਿੰਘ ਵਿਹਰਾ ਸੰਤੋਖ ਸਿੰਘ ਰਾਜਸਥਾਨੀ ਭਿੰਦਾ ਬਾਲੋਕੀ ਤਰਸੇਮ ਸਿੰਘ ਬਾਲੋਕੀ ਅਵਤਾਰ ਸਿੰਘ ਆਦਰਮਾਨ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



