ਬੀਕੇਯੂ (ਰਾਜੇਵਾਲ) ਦੇ ਸੂਬਾ ਸਕੱਤਰ ਦੋਹਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਧੂਰੀ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸਥਾਨਕ ਮੰਡੀ ’ਚ ਕਿਸਾਨ ਅੰਦੋਲਨ ਦੀ ਜਿੱਤ ਦੀ ਖ਼ੁਸ਼ੀ ’ਚ ਕਰਵਾਈ ਗਈ ਜੇਤੂ ਰੈਲੀ ਦੌਰਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਨਿਰੰਜਣ ਸਿੰਘ ਦੋਹਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਅਤੇ ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ ਨੇ ਦੱਸਿਆ ਕਿ ਸਨਮਾਨ ਸਮਾਰੋਹ ਦੌਰਾਨ ਨਿਰੰਜਣ ਸਿੰਘ ਦੋਹਲਾ ਸਟੇਜ ਸਕੱਤਰ ਦੀ ਸੇਵਾ ਨਿਭਾ ਰਹੇ ਸੀ ਤਾਂ ਉਹ ਅਚਾਨਕ ਡਿੱਗ ਗਏ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ। ਨਿਰੰਜਣ ਸਿੰਘ ਦੋਹਲਾ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸਾਲ ਭਰ ਚੱਲੇ ਅੰਦੋਲਨ ਦੌਰਾਨ ਸਰਗਰਮ ਭੂਮਿਕਾ ਨਿਭਾਈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਲਤਾਨਪੁਰ ਲੋਧੀ ’ਚ ਪਹਿਲੀ ਅੰਤਰਰਾਸ਼ਟਰੀ ਰਬਾਬੀ ਭਾਈ ਮਰਦਾਨਾ ਜੀ ਕਾਨਫਰੰਸ
Next articleਬਸਪਾ ਦਾ ਹਾਥੀ ਕਾਂਗਰਸ ਦੇ ਪੰਜੇ ਨੂੰ ਕੁਚਲ ਰਿਹੈ: ਗੜ੍ਹੀ