ਸ੍ਰੀਨਗਰ (ਸਮਾਜ ਵੀਕਲੀ): ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇਕ ਮਕਾਨ ਵਿੱਚ ਹੋਏ ਧਮਾਕੇ ਇਕ 17 ਸਾਲਾ ਲੜਕੀ ਦੀ ਮੌਤ ਹੋ ਗਈ, ਜਦੋਂ ਕਿ ਛੇ ਹੋਰ ਜਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ। ਅਧਿਕਾਰੀਆਂ ਅਨੁਸਾਰ ਇਹ ਧਮਾਕਾ ਹੰਦਵਾੜਾ ਇਲਾਕੇ ਵਿੱਚ ਤਰਾਤਪੋਰਾ ਸਥਿਤ ਗੁਲਾਮ ਅਹਿਮਦ ਵਾਨੀ ਦੇ ਘਰ ਵਿੱਚ ਰਾਤ ਪੌਣੇ 9 ਵਜੇ ਦੇ ਕਰੀਬ ਹੋਇਆ। ਮਿ੍ਤਕਾ ਦੀ ਪਛਾਣ ਸ਼ਬਨਮ ਵਾਨੀ ਦੱਸੀ ਗਈ ਹੈ ਤੇ ਇਹ ਮੰਨਿਆ ਜਾ ਰਿਹਾ ਹੈ ਕਿ ਧਮਾਕੇ ਵਿੱਚ ਜ਼ਖ਼ਮੀ ਹੋਏ ਹੋਰ ਵਿਅਕਤੀ ਉਸ ਦੇ ਪਰਿਵਾਰ ਵਾਲੇ ਹਨ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ। ਪੁਲੀਸ ਨੂੰ ਸ਼ੱਕ ਹੈ ਕਿ ਧਮਾਕਾ ਰਸੋਈ ਗੈਸ ਸਿਲੰਡਰ ਫਟਣ ਕਾਰਨ ਹੋਇਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly