ਕਰਾਚੀ (ਸਮਾਜ ਵੀਕਲੀ): ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਅੱਜ ਧਮਾਕਾ ਹੋ ਗਿਆ, ਜਿਸ ਵਿੱਚ 13 ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਚਾਰ ਵਿਅਕਤੀਆਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਕੋਇਟਾ ਭੇਜ ਦਿੱਤਾ ਗਿਆ ਹੈ, ਜਦੋਂਕ ਨੌਂ ਨੂੰ ਖਰਨ ਜ਼ਿਲ੍ਹੇ ਦੇ ਹਪਸਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਐੱਸਐੱਚਓ ਮੁਹੰਮਦ ਕਾਸਿਮ ਨੇ ਕਿਹਾ ਕਿ ਇਸ ਖੇਤਰ ਵਿੱਚ ਸੁਰੱਖਿਆ ਬਲਾਂ ਦੇ ਵਾਹਨ ਦੇ ਲੰਘਣ ਤੋਂ ਕੁੱਝ ਸਮੇਂ ਮਗਰੋਂ ਧਮਾਕਾ ਹੋਇਆ। ਬੰਬ ਮੋਟਰਸਾਈਕਲ ’ਤੇ ਲੱਗਿਆ ਹੋਇਆ ਸੀ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੂਸ ਬਿਜ਼ੈਂਜੋ ਨੇ ਹਮਲੇ ਦੀ ਨਿਖੇਧੀ ਕਰਦਿਆਂ ਜ਼ਖ਼ਮੀਆਂ ਲਈ ਦੁੱਖ ਜ਼ਾਹਿਰ ਕੀਤਾ ਹੈ। ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਰਾਜ ਵਿਰੋਧੀ ਤੱਤ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly