ਪਾਕਿਸਤਾਨ ਵਿੱਚ ਧਮਾਕਾ, ਦੋ ਬੱਚੇ ਹਲਾਕ

ਇਸਲਾਮਾਬਾਦ (ਸਮਾਜ ਵੀਕਲੀ):  ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਅੱਜ ਹੋਏ ਧਮਾਕੇ ਵਿੱਚ ਲਗਪਗ ਦੋ ਬੱਚਿਆਂ ਦੀ ਮੌਤ ਹੋ ਗਈ, ਜਦੋਂਕਿ ਤਿੰਨ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਮੁਤਾਬਕ ਇਹ ਧਮਾਕਾ ਸ਼ੁੱਕਰਵਾਰ ਨੂੰ ਦੁਪਹਿਰ ਬੰਦਰਗਾਹ ਸ਼ਹਿਰ ਗਵਾਦਰ ਦੇ ਬਲੋਚ ਵਾਰਰਡ ਖੇਤਰ ਵਿੱਚ ਹੋਇਆ, ਜਿਸ ਮਗਰੋਂ ਮੌਕੇ ’ਤੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆ। ਪੁਲੀਸ ਨੇ ਦੱਸਿਆ ਕਿ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਪੁਲੀਸ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਅਤੇ ਨਾ ਹੀ ਕਿਸੇ ਨੇ ਜ਼ਿੰਮੇਵਾਰੀ ਲਈ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਲਾਜ਼ਮਾਂ ਨੇ ਜੇਲ੍ਹ ਰੋਡ ’ਤੇ ਆਵਾਜਾਈ ਵੀ ਰੋਕੀ
Next articleਵਸ਼ਿੰਗਟਨ: ਕੈਪੀਟਲ ਕੰਪਲੈਕਸ ਨੇੜੇ ‘ਬੰਬ’ ਵਾਲਾ ਟਰੱਕ ਖੜ੍ਹਾ ਕਰਨ ਵਾਲਾ ਡਰਾਈਵਰ ਗ੍ਰਿਫ਼ਤਾਰ