ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਛੋਕਰਾਂ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਨਗਰ ਕੀਰਤਨ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਨਗਰ ਕੀਰਤਨ ਦੀ ਅਗਵਾਈ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਕਰ ਰਹੀ ਸੀ | ਪਿੰਡ ‘ਚ ਲਗਾਏ ਹੋਏ ਵੱਖ ਵੱਖ ਪੜਾਵਾਂ ਦੌਰਾਨ ਢਾਡੀ ਮੰਗਲ ਸਿੰਘ ਜੋਸ਼ੀਲਾ ਅਤੇ ਢਾਡੀ ਗਿਆਨੀ ਮਨਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਮੂਹ ਗੁਰੂ ਸਾਹਿਬਾਨ ਦੇ ਜੀਵਨ ਬਾਰੇ ਧੰਨ ਧੰਨ ਅੰਮ੍ਰਿਤ ਦੀ ਬਾਣੀ ਰਾਹੀਂ ਜਾਣਕਾਰੀ ਦਿੱਤੀ। ਕਈ ਪੜਾਵਾਂ ‘ਤੇ ਰੁਕਦਾ ਹੋਇਆ ਨਗਰ ਕੀਰਤਨ ਆਪਣੇ ਪੂਰੇ ਜਲੌਅ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ ਵਿਖੇ ਸਮਾਪਤ ਹੋ ਗਿਆ | ਇਸ ਮੌਕੇ ਵੱਖ-ਵੱਖ ਥਾਵਾਂ ‘ਤੇ ਦੁੱਧ, ਫਲ, ਪਕੌੜਿਆਂ ਅਤੇ ਟਿੱਕੀਆਂ ਦੇ ਲੰਗਰ ਵੀ ਲਗਾਏ ਗਏ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj