ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਛੋਕਰਾਂ ਤਹਿਸੀਲ ਫਿਲੌਰ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਮਿਤੀ 9 ਫਰਵਰੀ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪਿੰਡ ਛੋਕਰਾਂ ਵਲੋਂ ਗ੍ਰਾਮ ਪੰਚਾਇਤ, ਐਨ ਆਰ ਆਈ ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮੂਹ ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਦੱਸਿਆ ਕਿ ਮਿਤੀ 8 ਫਰਵਰੀ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਆਰੰਭ ਹੋਣਗੇ। ਮਿਤੀ 9 ਫਰਵਰੀ ਦਿਨ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਢਾਡੀ ਜੱਥਾ ਗਿਆਨੀ ਗੁਰਦੀਪ ਸਿੰਘ ਉੜਾਪੜ ਵਾਲੇ ਤੇ ਮਿਸ਼ਨਰੀ ਕਲਾਕਾਰ ਵਿੱਕੀ ਬਹਾਦਰਕੇ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸੋਚ ਤੇ ਫਲਸਫੇ ਬਾਰੇ ਭਰਪੂਰ ਜਾਣਕਾਰੀ ਦੇਣਗੇ। ਮਿਤੀ 10 ਫਰਵਰੀ ਦਿਨ ਮੰਗਲਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਵਾਲੇ ਆਈਆਂ ਹੋਈਆਂ ਸੰਗਤਾਂ ਨੂੰ ਅੰਮ੍ਰਿਤ ਰੂਪੀ ਸ਼ਬਦਾਂ ਰਾਹੀਂ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਨਾਲ ਜੋੜਨਗੇ। ਇਸ ਮੌਕੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



