ਫਿਲੌਰ, ਅੱਪਰਾ (ਜੱਸੀ)-ਸ਼੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਛੋਕਰਾਂ ਵਿੱਚ ਵਾਹਿਗੁਰੂ ਜੀ ਦੀ ਕਿਰਪਾ ਸਦਕਾ ਚੋਥੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਬੱਚਿਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖ ਇਤਿਹਾਸ ਨੂੰ ਦਿੱਤੀ ਉਹਨਾਂ ਦੀ ਵਡਮੁੱਲੀ ਦਾਤ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਮੁੱਖੀ ਵਲੋਂ ਬੱਚਿਆਂ ਨੂੰ ਗੁਰੂ ਸਾਹਿਬ ਦੇ ਦਿੱਤੇ ਉਪਦੇਸ਼ਾਂ ਉੱਪਰ ਚੱਲਣ ਅਤੇ ਆਪਣੇ ਜੀਵਨ ਦਾ ਅੰਗ ਬਣਾਉਣ ਦੀ ਪ੍ਰੇਰਨਾ ਦਿੱਤੀ ਗਈ ।ਇਸ ਮੌਕੇ ਬੋਲਦਿਆਂ ਸਕੂਲ ਮੁਖੀ ਨੇ ਕਿਹਾ ਕਿ ਗੁਰੂ ਸਾਹਿਬਾਨ ਜੀ ਦੁਆਰਾ ਦਰਸਾਏ ਗਏ ਮਾਰਗ ‘ਤੇ ਸਾਨੂੰ ਚੱਲਦੇ ਹੋਏ ਸਮਾਜ ਸੇਵਾ ਲਈ ਆਪਣਾ ਅਹਿਮ ਯੋਗਦਾਨ ਅਦਾ ਕਰਨਾ ਚਾਹੀਦਾ ਹੈ | ਇਸ ਮੌਕੇ ਸਮੂਹ ਵਿਦਿਆਰਥੀ ਤੇ ਸਕੂਲ ਸਟਾਫ਼ ਮੈਂਬਰਾਨ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly