
*ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਕਾਸ ਕਾਰਜਾਂ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ।
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਚੋਣ ਪ੍ਰਚਾਰ ਦੌਰਾਨ ਹਲਕਾ ਪੱਛਮੀ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਤੇ ਸਤਿਕਾਰ ਨੇ ਮੇਰੇ ਹੌਂਸਲੇ ਨੂੰ ਦੁੱਗਣਾ ਕਰ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਛਮੀ ਦੀ ਉੱਪ ਚੋਣ ਲਈ ਚੋਣ ਮੈਦਾਨ ਵਿੱਚ ਉੱਤਰੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਇਲਾਕਾ ਮਾਡਲ ਟਊਨ, ਮਾਡਲ ਟਊਨ ਐਕਸਟੈਨਸ਼ਨ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੀ ਸੰਗਤ ਦੇ ਅਸ਼ੀਰਵਾਦ ਸਦਕਾ ਸ਼ਾਨਦਾਰ ਜਿੱਤ ਹਾਸਿਲ ਕਰਾਂਗੇ। ਐਡਵੋਕੇਟ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਝੂਠ ਅਤੇ ਫਰੇਬ ਦੀ ਰਾਜਨੀਤੀ ਨੂੰ ਵਧਣ ਅਤੇ ਫੁੱਲਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ‘ਨਸ਼ਿਆਂ ਵਿਰੁੱਧ ਜੰਗ’ ਦੇ ਬੈਨਰ ਹੇਠ ਆਰੰਭੀ ਗਈ ਮੁਹਿੰਮ ਦਾ ਜਨਾਜ਼ਾ ਨਿਕਲਿਆ ਉਸ ਵਕਤ ਸਭ ਦੇ ਸਾਹਮਣੇ ਆਇਆ ਜਦ ਪਿਛਲੇ ਦਿਨ੍ਹੀਂ ਆਪ ਸਰਕਾਰ ਦੀ ਮਿਹਰਬਾਨੀ ਸਦਕਾ ਜ਼ਹਿਰੀਲੀ ਸ਼ਾਰਾਬ ਪੀਣ ਨਾਲ 27 ਮੌਤਾਂ ਹੋ ਗਈਆਂ । ਘੁੰਮਣ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਨਾਗਰਿਕਾਂ ਦੀਆਂ ਅਸਲ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ। ਇਸ ਮੌਕੇ ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ, ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ ਨੇ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਹਿਬਾਨ ਨੇ ਲੁਧਿਆਣਾ ਪੱਛਮੀ ਹਲਕੇ ਵਿੱਚ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਦੇ ਹੱਕ ਵਿੱਚ ਮੀਟਿੰਗ ਕਰ ਉਹਨਾਂ ਦੀ ਚੋਣ ਮੁਹਿੰਮ ਨੂੰ ਤੇਜ਼ ਕੀਤਾ, ਹਲਕਾ ਵਾਸੀ ਪੰਜਾਬ ਦੀ ਲੋਟੂ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਲੁਧਿਆਣਾ ਦੇ ਵਿਕਾਸ ਨੂੰ ਅੱਜ ਯਾਦ ਕਰਦੇ ਹਨ। ਹਲਕਾ ਵਾਸੀ ਪੜ੍ਹੇ ਲਿਖੇ ਅਤੇ ਇਮਾਨਦਾਰ ਐਡਵੋਕੇਟ ਘੁੰਮਣ ਨੂੰ ਚੁਣ ਕੇ ਵਿਧਾਨ ਸਭਾ ਭੇਜਣ ਦਾ ਮਨ ਬਣਾ ਚੁੱਕੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


