HOME  ਬੀਐਲਐਮ ਗਰਲਜ ਕਾਲੇਜ ਵਿੱਚ ਪਾਣੀ ਸੰਭਾਲ ਵਿਸ਼ੇ ਤੇ ਸੈਮੀਨਾਰ ਕਰਵਾਇਆ

 ਬੀਐਲਐਮ ਗਰਲਜ ਕਾਲੇਜ ਵਿੱਚ ਪਾਣੀ ਸੰਭਾਲ ਵਿਸ਼ੇ ਤੇ ਸੈਮੀਨਾਰ ਕਰਵਾਇਆ

4

 ਨਵਾਸ਼ਹਿਰ  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ ) ਬੀ.ਐਲ.ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਐਨ.ਐਸ.ਐਸ ਵਿਭਾਗ ਦੀ ਮੁਖੀ ਡਾ. ਹਰਦੀਪ ਕੌਰ ਵੱਲੋਂ ਅਤੇ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਦੀ ਰਹਿਨੁਮਾਈ ਹੇਠ ਪਾਣੀ ਸੰਰੱਖਣ ਵਿਸ਼ੇ ‘ਤੇ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕ੍ਰਿਸ਼ਨ ਕੁਮਾਰ ਦੁੱਗਲ, ਵਾਟਰ ਐਂਡ ਸੋਇਲ ਕਨਜ਼ਰਵੇਸ਼ਨ ਅਫਸਰ, ਨਵਾਂ ਸ਼ਹਿਰ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਪਾਣੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਬਾਣੀ ਵਿੱਚ ਵੀ ਪਾਣੀ ਦੀ ਮਹਾਨਤਾ ਦਾ ਜ਼ਿਕਰ ਕੀਤਾ ਗਿਆ ਹੈ – “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ।” ਉਨ੍ਹਾਂ ਦੱਸਿਆ ਕਿ ਧਰਤੀ ‘ਤੇ ਮੌਜੂਦ ਕੁੱਲ ਪਾਣੀ ਵਿੱਚੋਂ ਲਗਭਗ 98 ਫੀਸਦੀ ਪਾਣੀ ਖਾਰਾ ਹੈ ਅਤੇ ਕੇਵਲ 2 ਫੀਸਦੀ ਪਾਣੀ ਹੀ ਪੀਣ ਯੋਗ ਹੈ, ਜਿਸ ਦਾ ਵੱਡਾ ਹਿੱਸਾ ਗਲੇਸ਼ੀਅਰਾਂ ਅਤੇ ਬਰਫ਼ ਦੇ ਰੂਪ ਵਿੱਚ ਜਮਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਲਈ ਧਰਤੀ ਹੇਠਲੇ ਪਾਣੀ ਦਾ ਬੇਹੱਦ ਇਸਤੇਮਾਲ ਹੋ ਰਿਹਾ ਹੈ ਅਤੇ ਕਈ ਖੇਤਰ ਓਵਰ-ਐਕਸਪਲੋਇਟਡ ਜ਼ੋਨ ਬਣ ਚੁੱਕੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵਰਖਾ ਦੇ ਪਾਣੀ ਦੀ ਸੰਭਾਲ ਅਤੇ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਤਨਪ੍ਰੀਤ ਕੌਰ ਵਾਲੀਆ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ ਭੇਂਟ ਕੀਤਾ ਅਤੇ ਕਿਹਾ ਕਿ ਪਾਣੀ ਦੀ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਇਹ ਸੰਦੇਸ਼ ਸਮਾਜ ਤੱਕ ਪਹੁੰਚਾਇਆ ਜਾਵੇ ਤਾਂ ਜੋ ਭਵਿੱਖ ਦੀਆਂ ਪੀੜੀਆਂ ਲਈ ਪਾਣੀ ਦੇ ਸਰੋਤ ਸੁਰੱਖਿਅਤ ਰਹਿ ਸਕਣ। ਇਸ ਸੈਮੀਨਾਰ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਡਾ. ਰੂਬੀ ਬਾਲਾ, ਨਿਵੇਦਿਤਾ, ਗੁਰਭਿੰਦਰ ਕੌਰ, ਪੂਜਾ ਅਰੋੜਾ, ਰੰਜਨਾ ਅਤੇ ਓਂਕਾਰ ਸਿੰਘ ਸਮੇਤ ਕਾਲਜ ਦਾ ਸਟਾਫ ਵੀ ਮੌਜੂਦ ਸੀ। ਮੰਚ ਦਾ ਸੰਚਾਲਨ ਪ੍ਰੋਫੈਸਰ ਮੀਨਾਕਸ਼ੀ ਵੱਲੋਂ ਕੀਤਾ ਗਿਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article“ਈਰਾਨ ਦੇ ਸੁਪਰੀਮ ਲੀਡਰ ਮੋਜਤਬਾ ਖਮੇਨੀ ਜ਼ਿੰਦਾ ਹਨ,” ਡੋਨਾਲਡ ਟਰੰਪ ਦਾ ਦਾਅਵਾ
Next articleਪ.ਸ.ਸ.ਫ. ਵਲੋਂ ਅਧਿਆਪਕਾਂ ਦੇ ਸ਼ਾਂਤਮਈ ਸੰਘਰਸ਼ ਤੇ ਪੁਲਿਸ ਤਸ਼ੱਦਦ ਦੀ ਨਿਖੇਧੀ