HOME ਬਲਾਕ ਬਠਿੰਡਾ ਦੀਆਂ ਪ੍ਰਾਇਮਰੀ ਖੇਡਾਂ ਵਿੱਚ ਹੈਂਡ ਬਾਲ ਮੁਕਾਬਲਿਆਂ ਵਿੱਚ ਮਾਲ ਰੋਡ...

ਬਲਾਕ ਬਠਿੰਡਾ ਦੀਆਂ ਪ੍ਰਾਇਮਰੀ ਖੇਡਾਂ ਵਿੱਚ ਹੈਂਡ ਬਾਲ ਮੁਕਾਬਲਿਆਂ ਵਿੱਚ ਮਾਲ ਰੋਡ ਅਤੇ ਦੇਸਰਾਜ ਸੈਂਟਰ ਦਾ ਦਬਦਬਾ

ਬਠਿੰਡ   (ਸਮਾਜ ਵੀਕਲੀ)   ਮਨਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ), ਬਠਿੰਡਾ, ਦੇ ਦਿਸ਼ਾ ਨਿਰਦੇਸ਼ਾਂ ਅਤੇ ਲਖਵਿੰਦਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਦੀ ਰਹਿਨੁਮਾਈ ਹੇਠ ਅੱਜ ਸੇਂਟ ਜ਼ੇਵੀਅਰ ਸਕੂਲ, ਬਠਿੰਡਾ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਹੈਂਡ ਬਾਲ ਦੇ ਖੇਡ ਮੁਕਾਬਲੇ ਕਰਵਾਏ ਗਏ । ਇਸ ਖੇਡ ਵਿੱਚ ਬਲਾਕ ਦੇ ਵੱਖ-ਵੱਖ ਸੈਂਟਰਾਂ ਤੋਂ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਬਲਾਕ ਖੇਡ ਅਫ਼ਸਰ, ਭੁਪਿੰਦਰਜੀਤ ਸਿੰਘ ਬਰਾੜ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਬਲਾਕ ਖੇਡਾਂ ਦੀ ਦੀ ਮੇਜ਼ਬਾਨੀ ਵੀ ਸੈਂਟਰ ਕਟਾਰ ਸਿੰਘ ਵਾਲਾ ਕਰ ਰਿਹਾ ਹੈ ਤੇ ਅੱਜ ਕਰਵਾਏ ਗਏ ਹੈਂਡਬਾਲ ਦੇ ਰੋਮਾਂਚਕ ਮੁਕਾਬਲਿਆਂ ਵਿੱਚ ਛੋਟੇ ਖਿਡਾਰੀਆਂ ਦਾ ਜੋਸ਼ ਅਤੇ ਖੇਡ ਭਾਵਨਾ ਦੇਖਣਯੋਗ ਸੀ। ਮੁੰਡਿਆਂ ਅਤੇ ਕੁੜੀਆਂ ਦੇ ਵਰਗ ਵਿੱਚ ਸੈਂਟਰ ਮਾਲ ਰੋਡ ਗਰਲਜ਼ ਦੀ ਟੀਮ ਪਹਿਲੇ ਸਥਾਨ ਅਤੇ ਦੇਸਰਾਜ ਸੈਂਟਰ ਦੀ ਟੀਮ ਦੂਸਰੇ ਸਥਾਨ ਤੇ ਰਹੀ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਖੇਡਾਂ ਦੇ ਕਨਵੀਨਰ ਅਵਤਾਰ ਸਿੰਘ ਨੇ ਸਮੂਹ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੀ ਸਿੱਖਿਆ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮੁਕਾਬਲੇ ਨਾ ਸਿਰਫ਼ ਬੱਚਿਆਂ ਦੇ ਸਰੀਰਕ ਵਿਕਾਸ ਲਈ ਜ਼ਰੂਰੀ ਹਨ, ਸਗੋਂ ਇਹ ਉਨ੍ਹਾਂ ਵਿੱਚ ਆਪਸੀ ਸਹਿਯੋਗ, ਅਨੁਸ਼ਾਸਨ, ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਖੇਡਾਂ ਦੇ ਸਫ਼ਲ ਪ੍ਰਬੰਧਨ ਲਈ ਸਮੂਹ ਸਟਾਫ਼ ਅਤੇ ਅਧਿਕਾਰੀਆਂ ਨੇ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਰਾਜਵੀਰ ਸਿੰਘ ਮਾਨ, ਰਾਮ ਸਿੰਘ ਬਰਾੜ, ਹੈੱਡ ਟੀਚਰ ਹਰਤੇਜ ਸਿੰਘ, ਵਿਜੈ ਕੁਮਾਰ, ਸੰਦੀਪ ਸਿੰਘ, ਅਤੇ ਦਵਿੰਦਰਪਾਲ ਸਿੰਘ ਡੀਪੀਈ ਸੇਟ ਜੇਵੀਅਰ ਸਮੇਤ ਅਧਿਆਪਕ ਆਦਿ ਹਾਜ਼ਰ ਸਨ।ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਬਾਕੀ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਐਕਿਊਪੰਕਚਰ ਮੈਡੀਕਲ ਕੈਂਪ ਸਫਲਤਾਪੂਰਵਕ ਸੰਪੰਨ
Next articleਕੁਦਰਤੀ ਸੋਮਿਆਂ ਦੀ ਸੰਭਾਲ ਕਰਕੇ ਖੇਤੀ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ– ਸੰਤੋਸ਼ ਕਟਾਰੀਆ