
ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਤੀਸਰੀ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਅਤੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀ ਮਤੀ ਮਮਤਾ ਬਜਾਜ,ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਹੇਠ ਤੇ ਬਲਾਕ ਸਿੱਖਿਆ ਅਧਿਕਾਰੀ ਸੰਜੀਵ ਕੁਮਾਰ ਹਾਂਡਾ ਦੀ ਦੇਖ ਰੇਖ ਹੇਠ ਸਿੱਖਿਆ ਬਲਾਕ ਕਪੂਰਥਲਾ -2 ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਮੁਸ਼ਕਵੇਦ ਵਿੱਚ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਤਿੰਨ ਰੋਜ਼ਾ ਸੈਮੀਨਾਰ ਸਮਾਪਤ ਹੋਇਆ । ਉਕਤ ਤਿੰਨ ਰੋਜ਼ਾ ਵਰਕਸ਼ਾਪ ਵਿੱਚ ਬਲਾਕ ਦੇ ਵੱਖ ਵੱਖ ਅਧਿਆਪਕਾਂ ਨੇ ਭਾਗ ਲਿਆ । ਇਸ ਵਰਕਸ਼ਾਪ ਦੇ ਅੰਤਿਮ ਦਿਨ ਬਲਾਕ ਰਿਸੋਰਸ ਪਰਸਨ ਪਵਨ ਜੋਸ਼ੀ, ਪੰਕਜ਼ ਧੀਰ, ਗੁਰਮੇਜ਼ ਸਿੰਘ ਤਲਵੰਡੀ ਚੌਧਰੀਆਂ, ਸਿਮਰਨ ਸਿੰਘ ਆਦਿ ਨੇ ਅੰਗਰੇਜ਼ੀ ਵਿਸੇ਼ ਨਾਲ ਸਬੰਧਤ ਗਤੀਵਿਧੀਆਂ ਸਮੂਹ ਅਧਿਆਪਕਾਂ ਨੂੰ ਕਰਵਾਈਆਂ ।ਇਸ ਵਰਕਸ਼ਾਪ ਦੌਰਾਨ ਸਮੂਹ ਅਧਿਆਪਕਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਬਾਖੂਬੀ ਢੰਗ ਨਾਲ ਦਿੱਤੇ। ਇਸ ਮੌਕੇ ਤੇ ਹੈੱਡ ਟੀਚਰ ਗੁਰਮੁੱਖ ਸਿੰਘ ਬਾਬਾ,ਹੈੱਡ ਟੀਚਰ ਤਜਿੰਦਰ ਸਿੰਘ, ਹਰਜਿੰਦਰ ਕੁਮਾਰ, ਮਨਜੀਤ ਸਿੰਘ ਪੱਗਾਂ,ਸੀਨਮ ਮੀਨਾਕਸ਼ੀ ਸਾਹੀ, ਰੁਪਿੰਦਰ ਕੌਰ, ਮਨਦੀਪ ਕੌਰ,ਮੀਨੂੰ ਸੋਨੀ, ਜਸਬੀਰ ਕੌਰ, ਵੰਦਨਾ ਆਦਿ ਅਧਿਆਪਕ ਹਾਜ਼ਰ ਸਨ।
https://play.google.com/store/apps/details?id=in.yourhost.samaj