ਬਲਾਕ ਲੰਬੀ ਦੇ ਬਲਾਕ ਪੱਧਰੀ ਰਾਸ਼ਟਰੀ ਅਵਿਸ਼ਕਾਰ ਅਭਿਆਨ (ਰਾਅ) ਕੁਇਜ਼ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ ਵਿਖੇ ਕਰਵਾਏ ਗਏ

 ਸ੍ਰੀ ਮੁਕਤਸਰ ਸਾਹਿਬ- (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ) ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਅੰਦਰ ਅੰਗਰੇਜ਼ੀ, ਸਮਾਜਿਕ ਸਿੱਖਿਆ, ਸਾਇੰਸ, ਮੈਥ ਵਿਸ਼ੇ ਨੂੰ ਦਿਲਚਸਪ ਅਤੇ ਰੌਚਕ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।  ਇਸੇ ਲੜੀ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਜਸਪਾਲ ਮੋਂਗਾ ਜੀ ਦੀ ਯੋਗ ਅਗਵਾਈ ਹੇਠ ਬਲਾਕ ਲੰਬੀ ਦੇ ਬਲਾਕ ਪੱਧਰੀ (ਰਾਅ) ਕੁਇਜ਼ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ ਕਰਵਾਏ ਗਏ। ਇਹ ਮੁਕਾਬਲੇ  ਬਲਾਕ ਨੋਡਲ ਅਫ਼ਸਰ ਸ੍ਰੀ ਓਮਨਦੀਪ ਸਿੰਘ ਅਤੇ ਕਨਵੀਨਰ ਸ੍ਰੀਮਤੀ ਬਿਮਲਾ ਰਾਣੀ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ ਦੀ ਯੋਗ ਰਹਿਨੁਮਾਈ ਵਿੱਚ ਹੋਏ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀ ਸਰਵਜੀਤ ਕੁਮਾਰ ਰਿਟਾਇਰਡ ਪ੍ਰਿੰਸੀਪਲ ਅਤੇ ਬੀ ਆਰ ਸੀ ਰਾਜਿੰਦਰ ਮੋਹਨ ਅਤੇ ਅਜੇ ਗਰੋਵਰ ਉਚੇਚੇ ਤੌਰ ਤੇ ਪਹੁੰਚੇ।   ਬਲਾਕ ਪੱਧਰੀ ਰਾਅ ਕੁਇਜ਼ ਮੁਕਾਬਲੇ ਦੇ ਮਿਡਲ ਵਰਗ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ, ਦੂਸਰਾ ਸਥਾਨ ਸਰਕਾਰੀ ਮਿਡਲ ਸਕੂਲ ਕੰਗਣ ਖੇੜਾ ਅਤੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਿੱਲਿਆਂਵਾਲੀ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ। ਹਾਈ ਵਿਭਾਗ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸੋਈ) ਲੰਬੀ ਤੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ। ਇਸ ਮੌਕੇ ਤੇ ਪਹੁੰਚੇ ਮੁੱਖ ਮਹਿਮਾਨ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਭੀਖੀ ਦੇ ਕਬੱਡੀ ਕੱਪ ‘ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ
Next articleਪੰਜਾਬੀ ਮਾਂ ਬੋਲੀ ਨਾਲ ਮੋਹ ਰੱਖਣ ਵਾਲੇ ਗਾਇਕ ਪ੍ਰੇਮ ਚਮਕੀਲਾ ਯੂ ਕੇ ।