ਟੂਰਨਾਮੈਂਟ ਦੌਰਾਨ ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ ਨੇ ਜੇਤੂ ਟੀਮਾਂ ਤੇ ਖਿਡਾਰੀਆਂ ਨੂੰ ਦਿੱਤਾ ਆਸ਼ੀਰਵਾਦ
ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਬਲਾਕ ਪੱਧਰੀ ਬਾਸਕਟਬਾਲ ਟੂਰਨਾਮੈਂਟ ਸੁਲਤਾਨਪੁਰ ਲੋਧੀ -2 ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਵਿਖੇ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ ਨੇ ਟੂਰਨਾਮੈਂਟ ਦੌਰਾਨ ਭਾਗ ਲੈਣ ਵਾਲੀਆਂ ਦਾ ਵੱਖ-ਵੱਖ ਟੀਮਾਂ ਤੇ ਉਹਨਾਂ ਦੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਹੋਏ ਮੁਕਾਬਲਿਆਂ ਦੌਰਾਨ ਉਮਰ ਵਰਗ 17 ਸਾਲ ਲੜਕੀਆਂ ਵਿੱਚ ਪਹਿਲੇ ਨੰਬਰ ਤੇ ਕੇਂਦਰੀ ਵਿਦਿਆਲਿਆ ਆਰ ਸੀ ਐਫ ਦੀ ਟੀਮ ਜੇਤੂ ਰਹੀ। ਜਦਕਿ ਦੂਜੇ ਨੰਬਰ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਦੀ ਟੀਮ ਰਹੀ । ਇਸੇ ਪ੍ਰਕਾਰ ਹੀ ਉਮਰ ਵਰਗ 14 ਸਾਲ ਲੜਕਿਆਂ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੈਦਪੁਰ ਦੀ ਟੀਮ ਪਹਿਲੇ ਨੰਬਰ ਤੇ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਲਤਾਨਪੁਰ ਲੋਧੀ ਦੀ ਟੀਮ ਦੂਸਰੇ ਨੰਬਰ ਤੇ ਰਹੀ। ਉਮਰ ਵਰਗ 17 ਸਾਲ ਲੜਕਿਆਂ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੈਦਪੁਰ ਦੀ ਟੀਮ ਪਹਿਲੇ ਤੇ ਆਰ ਸੀ ਐਫ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਟੀਮ ਦੂਸਰੇ ਨੰਬਰ ਤੇ ਰਹੀ। 19 ਸਾਲ ਉਮਰ ਵਰਗ ਵਿੱਚ ਬ੍ਰਿਟਿਸ਼ ਵਿਕਟੋਰੀਆ ਦੀ ਟੀਮ ਪਹਿਲੇ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਟੀਮ ਦੂਸਰੇ ਨੰਬਰ ਤੇ ਰਹੀ। ਇਸ ਤਰ੍ਹਾਂ ਲੈਕਚਰਾਰ ਰਕੇਸ਼ ਕੁਮਾਰ ਤੇ ਪੀ ਟੀ ਆਈ ਕੁਲਬੀਰ ਸਿੰਘ ਨੇ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸਮੂਹ ਕੋਚਾਂ ਤੇ ਅਧਿਆਪਕਾਂ ਸਾਹਿਬਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸੁਲਤਾਨਪੁਰ ਲੋਧੀ ਦੋ ਦੇ ਸਾਰੇ ਹੀ ਸਿੱਖਿਆ ਅਧਿਆਪਕਾਂ ਅਤੇ ਸੈਦਪੁਰ ਦੇ ਸਮੂਹ ਸਟਾਫ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਨਾਲ ਨਿਭਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly