HOME ਬਲਾਕ ਪੱਧਰੀ ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਬਲਾਕ ਪੱਧਰੀ ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

2
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਿਵਿਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਪੀ ਐਚ ਸੀ ਸੜੋਆ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਰੱਕੜਾ  ਢਾਹਾਂ ਵਿੱਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ ਜਿਸ ਵਿੱਚ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕੀ ਇਹ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਦੇ ਬਚਾਆ ਸਬੰਧੀ ਜਾਗਰੂਕ ਕਰਨਾ ਹੈ ਇਸ ਸਾਲ ਡੇਂਗੂ ਦਾ ਥੀਮ ਡੇਂਗੂ ਕੰਟਰੋਲ ਚੈੱਕ ਕਲੀਨ ਐਂਡ ਕਵਰ ਡੇਂਗੂ ਫੈਲਾਉਣ ਵਾਲੇ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਮੱਛਰ ਸਿਰਫ ਦਿਨ ਵੇਲੇ ਕੱਟਦੇ ਹਨ ਡੇਂਗੂ ਏਡੀਜ਼ ਨਾ ਦੇ ਮੱਛਰਾਂ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਦੇ ਲੱਛਣਾਂ ਵਿੱਚ ਤੇਜ ਬੁਖਾਰ ਹੋਣਾ ਸਿਰ ਦਰਦ ਹੋਣਾ ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਹੋਣਾ ਚਮੜੀ ਤੇ ਦਾਣੇ ਹੋਣਾ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਆਦ ਹੋ ਸਕਦੇ ਹਨ ਜੇਕਰ ਕਿਸੇ ਨੂੰ ਅਜਿਹੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਇਸ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ ਸਫਾਈ ਰੱਖਣੀ ਚਾਹੀਦੀ ਹੈ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰਾ ਢਕਿਆ ਰਹੇ ਤਾਂ ਕਿ ਮੱਛਰ ਤੁਹਾਨੂੰ ਕੱਟ ਨਾ ਸਕੇ ਟੁੱਟੇ ਬਰਤਨਾ ਡੱਰਮਾ ਅਤੇ ਟਾਇਰਾ ਨੂੰ ਖੁੱਲੇ ਵਿੱਚ ਨਾ ਰੱਖੋ ਸੌਣ ਵੇਲੇ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ ਖੜੇ ਪਾਣੀ ਦੇ ਟੋਇਆ ਵਿੱਚ ਕਾਲੇ ਤੇਲ ਦਾ ਛਿੜਕਾ ਕਰੋ ਹਰੇਕ ਸ਼ੁਕਰਵਾਰ ਨੂੰ ਡਰਾਈ ਡੇ ਮਨਾਉਣਾ ਚਾਹੀਦਾ ਹੈ ਕਿਉਂਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ ਇਸ ਲਈ ਆਪਣੇ ਘਰਾਂ ਵਿੱਚ ਕੂਲਰਾਂ ਗਮਲਿਆਂ ਫਰਿਜਾ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਸਕੂਲ ਅਧਿਆਪਕ ਅਤੇ ਮਲਟੀਪਰਪਜ ਹੈਲਥ ਵਰਕਰ ਬਿੰਦਰ ਕੁਮਾਰ ਕਮਲੇਸ਼ ਮਾਨ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਸ਼ਿਆਂ ਦੇ ਜਾਲ ਵਿੱਚ ਫਸਿਆ ਪੰਜਾਬ/ ਸੁਖਦੇਵ ਸਿੰਘ ਭੁੱਲੜ
Next articleਐੱਮ.ਬੀ.ਬੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸੋ ਫੀਸਦੀ