ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਉਧੋਵਾਲ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ।

ਨਕੋਦਰ ਮਹਿਤਪੁਰ (ਸਮਾਜ ਵੀਕਲੀ)  (ਹਰਜਿੰਦਰ ਪਾਲ ਛਾਬੜਾ) ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਕਰਵਾਈ ਗਈ ਸਾਇੰਸ ਵਿਸ਼ੇ ਦੀ ਬਲਾਕ ਨਕੋਦਰ 1 ਦੀ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਜੋ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਤਪੁਰ ਵਿਖੇ ਕਰਵਾਈ ਗਈ ,ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਧੋਵਾਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ।ਵਿਦਿਆਰਥੀਆਂ ਵੱਲੋਂ ਵੱਖ ਵੱਖ ਥੀਮ ਤੇ ਅਧਾਰਿਤ ਮਾਡਲਾਂ ਦੀ ਪੇਸ਼ਕਾਰੀ ਕੀਤੀ ਗਈ । ਪਹਿਲੇ ਦਿਨ ਕਰਵਾਏ ਗਏ ਛੇਵੀਂ ਤੋਂ ਅੱਠਵੀਂ ਜਮਾਤ ਦੇ ਮੁਕਾਬਲਿਆਂ ਦੇ ਗਰੁੱਪ ਵਿੱਚ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਅਭਿਜੋਤ ਕੁਮਾਰ ਨੇ ਵੇਸਟ ਮੈਨੇਜਮੈਂਟ ਥੀਮ ਤੇ ਅਧਾਰਤ ਆਪਣਾ ਮਾਡਲ ਪੇਸ਼ ਕੀਤਾ ਜਿਸ ਵਿੱਚ ਕਿ ਪਰਾਲੀ ਪ੍ਰਬੰਧਨ ਦੀ ਸਮੱਸਿਆ ਨੂੰ ਬੜੇ ਹੀ ਵਧੀਆ ਢੰਗ ਨਾਲ ਸੁਝਾਇਆ ਗਿਆ ਸੀ, ਇਸ ਮਾਡਲ ਨੇ ਬਲਾਕ ਪੱਧਰ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ, ਇਸੇ ਤਰ੍ਹਾਂ ਮਾਨਵ ਤੇਜੀ ਨੇ ਫੂਡ ,ਹੈਲਥ ਐਂਡ ਹਾਈਜੀਨ ਵਿਸ਼ੇ ਤੇ ਅਧਾਰਤ ਆਪਣਾ ਮਾਡਲ ਪੇਸ਼ ਕੀਤਾ ,ਇਹ ਮਾਡਲ ਵੀ ਬਲਾਕ ਵਿੱਚੋਂ ਪਹਿਲੇ ਸਥਾਨ ਤੇ ਰਿਹਾ । ਨੌਵੀਂ ਤੋਂ ਦਸਵੀਂ ਜਮਾਤ ਦੇ ਗਰੁੱਪ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਵਿੰਦਰ ਕੁਮਾਰ ਨੇ ਵੇਸਟ ਮੈਨੇਜਮੈਂਟ ਵਿਸ਼ੇ ਤੇ ਤਿਆਰ ਕੀਤਾ ਮਾਡਲ ਤੀਸਰੇ ਸਥਾਨ ਤੇ ਰਿਹਾ । ਜਗਰੂਪ ਸਿੰਘ ਵੱਲੋਂ ਤਿਆਰ ਰਿਸੋਰਸ ਮੈਨੇਜਮੈਂਟ ਵਿਸ਼ੇ ਤੇ ਪੇਸ਼ ਮਾਡਲ ਬਲਾਕ ਵਿੱਚੋਂ ਦੂਸਰੇ ਸਥਾਨ ਤੇ ਰਿਹਾ ।ਵਿਦਿਆਰਥੀਆਂ ਦੀ ਇਸ ਸਫਲਤਾ ਪਿੱਛੇ ਗਾਈਡ ਅਧਿਆਪਕਾ ਸ੍ਰੀਮਤੀ ਕਮਲਜੀਤ ਕੌਰ ਸਾਇੰਸ ਮਿਸਟ੍ਰੈਸ ਦਾ ਵਿਸ਼ੇਸ਼ ਯੋਗਦਾਨ ਰਿਹਾ ।ਜੇਤੂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ।ਗਾਈਡ ਅਧਿਆਪਕਾ ਸ੍ਰੀਮਤੀ ਕਮਲਜੀਤ ਕੌਰ ਨੂੰ ਵੀ ਸਰਟੀਫਕੇਟ ਦੇ ਕੇ ਸਨਮਾਨਿਤ ਕੀਤਾ ਗਿਆ ।ਸਕੂਲ ਪਹੁੰਚਣ ਤੇ ਸਕੂਲ ਮੁਖੀ ਸ੍ਰੀ ਅਮਰਜੀਤ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਸਫਲਤਾ ਦੀ ਕਾਮਨਾ ਕੀਤੀ ।ਉਹਨਾਂ ਕਿਹਾ ਕਿ ਅਜਿਹੇ ਵਰਕਿੰਗ ਮਾਡਲਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਵਿੱਚ ਵਿਸ਼ੇ ਪ੍ਰਤੀ ਸਮਝ ਹੋਰ ਡੂੰਘੀ ਹੋ ਜਾਂਦੀ ਹੈ ਅਤੇ ਵਿਦਿਆਰਥੀ ਵਿਸ਼ੇ ਵਿੱਚ ਹੋਰ ਵਧੇਰੇ ਦਿਲ ਚਸਪੀ ਲੈਣ ਲੱਗਦੇ ਹਨ ।ਬਲਾਕ ਵਿੱਚੋਂ ਪਹਿਲੇ ਸਥਾਨ ਤੇ ਆਏ ਵਿਦਿਆਰਥੀ ਜਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਭਾਗ ਲੈਣਗੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗਾਇਕਾ ਆਰੀਆ ਰਜਨੀ ਜੈਨ “ਮਾਂਏਂ ਮੈਨੂੰ ਰੋਕੀਂ ਨਾ” ਟ੍ਰੈਕ ਰਾਹੀਂ ਕਰ ਰਹੀ ਹੈ ਮਿਸ਼ਨ ਦੀ ਗੱਲ
Next articleਸਮਾਜ ਨੂੰ “ਹੋਕਾ” ਗੀਤ ਨਾਲ ਜਗਾਉਣ ਦਾ ਦੇਵੇਗੀ “ਹੋਕਾ” ਗਾਇਕਾ ਮਨਜਿੰਦਰ ਮਨੀ