ਤਿੰਨ ਰੋਜ਼ਾ ਸੈਮੀਨਾਰ ਦੌਰਾਨ ਸੰਬੋਧਿਤ ਕਰਦੇ ਹੋਏ ਜਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਤੇ ਹਾਜ਼ਰ ਅਧਿਆਪਕ
ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਤੀਸਰੀ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਅਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀ ਮਤੀ ਮਮਤਾ ਬਜਾਜ,ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਹੇਠ ਤੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਦੀ ਦੇਖ ਰੇਖ ਹੇਠ ਸਿੱਖਿਆ ਬਲਾਕ ਮਸੀਤਾਂ ਅਧੀਨ ਆਉਂਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਤਿੰਨ ਰੋਜ਼ਾ ਸੈਮੀਨਾਰ ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ ਵਿਖੇ ਸ਼ੁਰੂ ਹੋਇਆ । ਉਕਤ ਤਿੰਨ ਰੋਜ਼ਾ ਵਰਕਸ਼ਾਪ ਵਿੱਚ ਬਲਾਕ ਦੇ ਵੱਖ ਵੱਖ ਅਧਿਆਪਕਾਂ ਨੇ ਭਾਗ ਲਿਆ ।ਇਸ ਸੈਮੀਨਾਰ ਦੇ ਪਹਿਲੇ ਦਿਨ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਨੇ ਸਮੂਹ ਅਧਿਆਪਕਾਂ ਨੂੰ ਪੰਜਾਬੀ, ਗਣਿਤ ਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਨਵੇਂ ਪਾਠਕ੍ਰਮ ਤੇ ਗਤੀਵਿਧੀਆਂ ਨੂੰ ਸਕੂਲਾਂ ਵਿੱਚ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਲਈ ਆਖਿਆ। ਉਹਨਾਂ ਰਿਸੋਰਸ ਪਰਸਨ ਨੂੰ ਕਿਹਾ ਕਿ ਤੁਹਾਡੇ ਤੇ ਵਿਭਾਗ ਦੁਆਰਾ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ ਕਿ ਤੁਸੀਂ ਸਟੇਟ ਵੱਲੋਂ ਦਿੱਤੇ ਏਜੰਡੇ ਤੇ ਵਿਭਾਗ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਹਰ ਸੰਭਵ ਯਤਨ ਕਰੋਗੇ ਮੈਨੂੰ ਉਮੀਦ ਹੈ ਕਿ ਤੁਸੀ ਇਸ ਵਿਸ਼ਵਾਸ ਨੂੰ ਬਹਾਲ ਰੱਖੋਗੇ। ਇਸ ਵਰਕਸ਼ਾਪ ਦੇ ਪਹਿਲੇ ਦਿਨ ਬਲਾਕ ਰਿਸੋਰਸ ਪਰਸਨ
ਰਾਜੂ ਜੈਨਪੁਰੀ, ਗੁਰਪ੍ਰੀਤ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਸਰਬਜੀਤ ਸਿੰਘ ਭਗਤਪੁਰ ਆਦਿ ਨੇ ਪੰਜਾਬੀ ਵਿਸੇ਼ ਨਾਲ ਸਬੰਧਤ ਗਤੀਵਿਧੀਆਂ ਸਮੂਹ ਅਧਿਆਪਕਾਂ ਨੂੰ ਕਰਵਾਈਆਂ ।ਇਸ ਵਰਕਸ਼ਾਪ ਦੌਰਾਨ ਸਮੂਹ ਅਧਿਆਪਕਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਬਾਖੂਬੀ ਢੰਗ ਨਾਲ ਦਿੱਤੇ। ਇਸ ਮੌਕੇ ਤੇ ਰਾਮ ਸਿੰਘ ਸੀ ਐੱਚ ਟੀ, ਮੀਨਾਕਸ਼ੀ ਸ਼ਰਮਾ ਸੀ ਐੱਚ ਟੀ, ਅਜੈ ਗੁਪਤਾ ਹੈੱਡ ਟੀਚਰ, ਬਲਜੀਤ ਕੌਰ ਹੈੱਡ ਟੀਚਰ, ਸਪਨਾ ਦੇਵੀ ਹੈੱਡ ਟੀਚਰ, ਮਨਜਿੰਦਰ ਸਿੰਘ, ਕਮਲਜੀਤ ਸਿੰਘ, ਰਣਜੀਤ ਸਿੰਘ,ਰਜੀਵ , ਹਰਵਿੰਦਰ ਸਿੰਘ ਵਿਰਦੀ, ਹਰਪ੍ਰੀਤ ਕੌਰ , ਰਵਨੀਤ ਕੌਰ, ਪ੍ਰਭਜੋਤ ਕੌਰ, ਸਤਵਿੰਦਰ ਕੌਰ, ਪਵਿੱਤਰ ਕੌਰ,ਨਵਨੀਤ ਕੌਰ , ਸੁਖਵਿੰਦਰ ਕੌਰ, ਤਰਨਮਜੀਤ ਕੌਰ,ਆਦਿ ਅਧਿਆਪਕ ਹਾਜ਼ਰ ਸਨ।