ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)-ਬਲਾਕ ਸੰਮਤੀ ਮੋਰਿੰਡਾ ਦੀ ਚੋਣ ਐਸ ਡੀ ਐਮ ਮੋਰਿੰਡਾ ਸ੍ਰੀ ਚੇਤਨ ਬੰਗੜ ਦੀ ਦੇਖ ਰੇਖ ਹੇਠ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹੋਈ। ਇਸ ਸਮੇਂ ਬਲਾਕ ਸੰਮਤੀ ਦੇ ਨਵੇਂ ਚੁਣੇ ਸਾਰੇ 16 ਮੈਬਰ ਹਾਜ਼ਰ ਸਨ। ਇਸ ਮੌਕੇ ਬਲਾਕ ਸੰਮਤੀ ਮੈਂਬਰ ਪ੍ਰਿਤਪਾਲ ਸਿੰਘ ਉਇਂਦ ਨੇ ਚੇਅਰਪਰਸਨ ਦੇ ਅਹੁਦੇ ਲਈ ਬੀਬੀ ਹਰਵਿੰਦਰ ਕੌਰ ਸੰਧੂ ਦਾ ਨਾਮ ਪੇਸ਼ ਕੀਤਾ ਜਦੋਂ ਕਿ ਉਹਨਾਂ ਦੀ ਤਾਇਦ ਹਰਕੀਰਤ ਸਿੰਘ ਮੜੌਲੀ ਕਲਾਂ ਸਮੇਤ ਸਮੂਹ ਮੈਂਬਰਾਂ ਨੇ ਕੀਤੀ। ਇਸ ਕਾਰਨ ਹਰਵਿੰਦਰ ਕੌਰ ਸੰਧੂ ਸਰਬਸੰਮਤੀ ਨਾਲ ਚੇਅਰਪਰਸਨ ਚੁਣੇ ਗਏ। ਇਸੇ ਤਰ੍ਹਾਂ ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਰੰਗੀਆਂ ਨੇ ਵਾਇਸ ਚੇਅਰਮੈਨ ਦੇ ਅਹੁਦੇ ਲਈ ਨਰਿੰਦਰ ਸਿੰਘ ਨਿਹੰਗ ਕੋਟਲਾ ਦਾ ਨਾਮ ਪੇਸ਼ ਕੀਤਾ। ਇਸ ਦੀ ਤਾਇਦ ਤੇਜਿੰਦਰ ਸਿੰਘ ਸੋਨੂੰ ਸਮੇਤ ਸਮੂਹ ਮੈਂਬਰਾਂ ਨੇ ਕੀਤੀ। ਇਸ ਤਰ੍ਹਾਂ ਵਾਇਸ ਚੇਅਰਮੈਨ ਵੀ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਤਰ੍ਹਾਂ ਬਲਾਕ ਸੰਮਤੀ ਮੋਰਿੰਡਾ ਤੇ ਕਾਂਗਰਸ ਪਾਰਟੀ ਦਾ ਕਬਜ਼ਾ ਹੋ ਗਿਆ। ਚੋਣ ਉਪਰੰਤ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਇਹ ਜਿੱਤ ਹਲਕੇ ਦੇ ਲੋਕਾਂ ਦੀ ਜਿੱਤ ਹੈ, ਸੰਵਿਧਾਨ ਦੀ ਜਿੱਤ ਹੈ, ਕਾਂਗਰਸ ਪਾਰਟੀ ਦੀ ਜਿੱਤ ਹੈ। ਉਹਨਾਂ ਆਖਿਆ ਕਿ ਹੁਕਮਰਾਨ ਆਮ ਆਦਮੀ ਪਾਰਟੀ ਪੁਰੇ ਹਲਕੇ ਵਿਚੋਂ ਸਾਫ਼ ਹੋ ਗਈ ਹੈ 2027 ਵਿੱਚ ਆਪ ਦਾ ਸਮੂਚੇ ਪੰਜਾਬ ਵਿੱਚੋਂ ਸਫਾਇਆ ਹੋ ਜਾਵੇਗਾ। ਇਸ ਚੋਣ ਮੀਟਿੰਗ ਵਿੱਚ ਤਹਿਸੀਲਦਾਰ ਸੁਰਿੰਦਰ ਪਾਲ ਸਿੰਘ,ਬੀ ਡੀ ਪੀ ਓ ਹਰਕੀਰਤ ਸਿੰਘ, ਰਣਜੀਤ ਕੌਰ ਬੰਨ ਮਾਜਰਾ, ਵਿਕਾਸ ਫੂਲ ਕਾਈਨੌਰ, ਸੁਰਿੰਦਰ ਕੌਰ ਦਾਤਾਰਪੁਰ, ਸੁਰਜੀਤ ਸਿੰਘ ਬਲਦੇਵ ਨਗਰ, ਜਸਵਿੰਦਰ ਕੌਰ ਮੂੰਡੀਆਂ, ਦਵਿੰਦਰ ਕੌਰ ਬੂਰ ਮਾਜਰਾ, ਗੁਰਚਰਨ ਕੌਰ ਸੀਹੋਂ ਮਾਜਰਾ, ਮਨਦੀਪ ਕੌਰ ਬਹਿਰਾਮਪੁਰ ਜ਼ਿਮੀਂਦਾਰਾ, ਕਿਰਨਜੀਤ ਕੌਰ ਚਿੰਤਗੜ, ਗੁਰਚਰਨ ਸਿੰਘ ਮੰਦਵਾੜਾ (ਸਾਰੇ ਬਲਾਕ ਸੰਮਤੀ ਮੈਂਬਰਾਂ )ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਬੰਤ ਸਿੰਘ ਕਲਾਰਾਂ ਸਾਬਕਾ ਚੇਅਰਮੈਨ ਪਨਗ੍ਰੇਨ, ਹਰਮਿੰਦਰ ਸਿੰਘ ਲੱਕੀ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ, ਗੁਰਵਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ, ਦਰਸ਼ਨ ਸਿੰਘ ਸੰਧੂ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਮੋਰਿੰਡਾ, ਰਣਜੋਧ ਸਿੰਘ ਜੋਤੀ ਖਟੜਾ, ਹਰਜੋਤ ਸਿੰਘ ਢੰਗਰਾਲੀ, ਸੋਨੂੰ ਦੱਤ, ਜਗਤਾਰ ਸਿੰਘ ਅਰਨੌਲੀ, ਤਰਲੋਚਨ ਸਿੰਘ ਡੂਮਛੇੜੀ, ਗੁਰਜੀਤ ਸਿੰਘ ਜੀਤੀ ਰਾਮਗੜ੍ਹ ਮੰਡਾਂ, ਸਤਵੰਤ ਸਿੰਘ ਦਾਤਾਰਪੁਰ, ਗੁਰਪ੍ਰੀਤ ਸਿੰਘ ਧਨੋਰੀ, ਧਰਮਿੰਦਰ ਸਿੰਘ ਅਰਨੌਲੀ ਸਮੇਤ ਅਨੇਕਾਂ ਕਾਂਗਰਸੀ ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
https://play.google.com/store/apps/details?id=in.yourhost.samajweekly



