ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਬਲਾਕ ਸੰਮਤੀ ਰਾਏਕੋਟ ਦੇ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ ਅੱਜ ਸਥਾਨਕ ਬਲਾਕ ਦਫਤਰ ਵਿਖੇ ਕਰਵਾਈ ਗਈ। ਇਸ ਮੌਕੇ ਕਰਵਾਏ ਗਏ ਇੱਕ ਸਮਾਗਮ ਵਿੱਚ ਲੋਕਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਅਤੇ ਕਾਂਗਰਸ ਦੇ ਹਲਕਾ ਰਾਏਕੋਟ ਦੇ ਇੰਚਾਰਜ ਕਾਮਿਲ ਅਮਰ ਸਿੰਘ ਚੇਅਰਮੈਨ ਰਸ਼ਪਾਲ ਸਿੰਘ ਸੀਲ੍ਹੋਆਣੀ ਅਤੇ ਵਾਈਸ ਚੇਅਰਪਰਸਨ ਸ਼੍ਰੀਮਤੀ ਸੰਦੀਪ ਕੌਰ ਨੂੰ ਚਾਰਜ ਸੰਭਾਲਣ ਲਈ ਉਚੇਚੇ ਤੌਰ ਤੇ ਮੌਜੂਦ ਰਹੇ। ਉਹਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਹੋਈਆ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਨੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 25 ਸੰਮਤੀਆਂ ਵਿੱਚੋਂ 18 ਤੇ ਜਿੱਤ ਪ੍ਰਾਪਤ ਕੀਤੀ ਸੀ ਅਤੇ ਉਸ ਨੂੰ ਇਕ ਆਜ਼ਾਦ ਉਮੀਦਵਾਰ ਦਾ ਵੀ ਸਮਰਥਨ ਪ੍ਰਾਪਤ ਸੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨੇ ਚੁਣੇ ਗਏ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਕਾਂਗਰਸ ਲਈ ਬਹੁਤ ਹੀ ਖਾਸ ਹੈ ਕਿਉਂਕਿ ਕਾਂਗਰਸ ਨੇ ਵਿਰੋਧੀ ਧਿਰ ਵਿੱਚ ਹੁੰਦੇ ਹੋਏ ਵੀ ਬਲਾਕ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਇਹ ਜਿੱਤ ਕਾਂਗਰਸ ਵੱਲੋਂ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਨੂੰ ਆਮ ਜਨਤਾ ਦਾ ਫਤਵਾ ਹੈ। ਉਹਨਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਵੀ ਕਾਂਗਰਸ ਜਿੱਤ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰੱਖਦੇ ਹੋਏ 15 ਦੇ 15 ਵਾਰਡਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਸ ਮੌਕੇ ਕਾਮਿਲ ਅਮਰ ਸਿੰਘ ਨੇ ਵੀ ਚੇਅਰਮੈਨ ਰਸ਼ਪਾਲ ਸਿੰਘ ਅਤੇ ਵਾਈਸ ਚੇਅਰਪਰਸਨ ਸ਼੍ਰੀਮਤੀ ਸੰਦੀਪ ਕੌਰ ਨੂੰ ਅਹੁਦਾ ਸੰਭਾਲਣ ਤੇ ਮੁਬਾਰਕਬਾਦ ਦਿੱਤੀ ਅਤੇ ਲੋਕ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਅਹੁਦਾ ਸੰਭਾਲਣ ਉਪਰੰਤ ਚੇਅਰਮੈਨ ਰਸ਼ਪਾਲ ਸਿੰਘ ਸੀਲੋਆਣੀ ਅਤੇ ਵਾਈਸ ਚੇਅਰਮੈਨ ਸ਼੍ਰੀਮਤੀ ਸੰਦੀਪ ਕੌਰ ਨੇ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਕਾਮਿਲ ਅਮਰ ਸਿੰਘ ਅਤੇ ਕਾਂਗਰਸ ਪਾਰਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪੂਰਾ ਕਰਨਗੇ ਅਤੇ ਹਲਕੇ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੋਨ ਅਕਾਲਗੜ੍ਹ ਕਲਾਂ, ਪ੍ਰਦੀਪ ਸਿੰਘ ਜੋਨ ਬੁਰਜ ਹਰੀ ਸਿੰਘ, ਕਿਰਨਜੀਤ ਕੌਰ ਜੋਨ ਹਲਵਾਰਾ, ਵਰਿੰਦਰਪਾਲ ਕੌਰ ਜੋਨ ਗੋਂਦਵਾਲ, ਕੁਲਦੀਪ ਸਿੰਘ ਜੋਨ ਲੋਹਟਬੱਦੀ, ਪ੍ਰਿਤਪਾਲ ਕੌਰ ਜੋਨ ਜਲਾਲਦੀਵਾਲ, ਮੱਘਰ ਸਿੰਘ ਜੋਨ ਨੱਥੋਵਾਲ, ਸਿਮਰਨਜੀਤ ਕੌਰ ਜੋਨ ਝੋਰੜਾਂ, ਆਜ਼ਾਦ ਉਮੀਦਵਾਰ ਹਰਜੀਤ ਸਿੰਘ ਜੋਨ ਕਲਸੀਆਂ, ਹਰਜੀਤ ਕੌਰ ਜੋਨ ਤਲਵੰਡੀ ਰਾਏ, ਕੁਲਵਿੰਦਰ ਕੌਰ ਜੋਨ ਟੂਸਾ , ਚਰਨਜੀਤ ਕੌਰ ਜੋਨ ਆਂਡਲੂ, ਜਸਪ੍ਰੀਤ ਕੌਰ ਜੋਨ ਬੜੂੰਦੀ, ਮਨਪ੍ਰੀਤ ਕੌਰ ਜੋਨ ਬੋਪਾਰਾਏ ਖੁਰਦ, ਜਸਵੀਰ ਸਿੰਘ ਉੱਪਲ ਜੋਨ ਬੱਸੀਆਂ, ਰਛਪਾਲ ਸਿੰਘ ਜੋਨ ਬਿੰਜਲ , ਗੁਲਵੰਤ ਸਿੰਘ ਜੋਨ ਤਾਜਪੁਰ, ਤਿੰਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਵੰਤ ਸਿੰਘ ਸੁਧਾਰ, ਸੁਖਭਿੰਦਰ ਸਿੰਘ ਨਿੱਕਾ ਝੋਰੜਾਂ, ਰਾਜਵਿੰਦਰ ਕੌਰ ਬਰਾੜ ਤੋਂ ਇਲਾਵਾ ਸਰਪੰਚ ਸੁਖਵਿੰਦਰ ਸਿੰਘ , ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਆਂਡਲੂ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਤਲਵੰਡੀ ਰਾਏ, ਬਲਾਕ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਬੋਪਾਰਾਏ ਖੁਰਦ, ਰਵਿੰਦਰ ਸਿੰਘ ਅੱਬੂਵਾਲ ਪ੍ਰਧਾਨ ਬਲਾਕ ਸੁਧਾਰ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸਾਬਕਾ ਚੇਅਰਮੈਨ ਅਵਤਾਰ ਸਿੰਘ ਬੁਰਜ, ਮਾਸਟਰ ਜਸਵੀਰ ਸਿੰਘ ਅਕਾਲਗੜ੍ਹ ਕਲਾਂ, ਸਰਪੰਚ ਮੇਜਰ ਸਿੰਘ ਧੂਰਕੋਟ, ਸਾਬਕਾ ਸਰਪੰਚ ਸ਼੍ਰੀਮਤੀ ਭੁਪਿੰਦਰ ਕੌਰ, ਕਮਲਜੀਤ ਕੌਰ ਹਿੱਸੋਵਾਲ ਸਾਬਕਾ ਜਿਲ੍ਹਾਂ ਪ੍ਰੀਸ਼ਦ ਮੈਂਬਰ, ਸਬੀਨਾ ਬੇਗਮ, ਸਿਮਰਤ ਕੌਰ, ਸਰਪੰਚ ਜਸਵਿੰਦਰ ਕੌਰ ਰਾਜੋਆਣਾ ਕਲਾਂ, ਹਰਚੰਦ ਸਿੰਘ ਸੁਖਾਣਾ, ਗੁਰਜੀਤ ਸਿੰਘ ਨੱਤ, ਬਲਜੀਤ ਸਿੰਘ ਹਲਵਾਰਾ, ਓ ਐਸ ਡੀ ਪ੍ਰਭਦੀਪ ਸਿੰਘ ਨਾਰੰਗਵਾਲ, ਨਰਾਇਣ ਦੱਤ ਕੌਸ਼ਿਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਿਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


