HOME ਬਲਾਕ ਸੰਮਤੀ ਜੋਨ ਥੋਪੀਆ ਤੋਂ ਉਮੀਦਵਾਰ ਜਸਵਿੰਦਰ ਕੌਰ ਨੇ ਕੀਤੀ ਚੋਣ ਮੁਹਿੰਮ...

ਬਲਾਕ ਸੰਮਤੀ ਜੋਨ ਥੋਪੀਆ ਤੋਂ ਉਮੀਦਵਾਰ ਜਸਵਿੰਦਰ ਕੌਰ ਨੇ ਕੀਤੀ ਚੋਣ ਮੁਹਿੰਮ ਦੀ ਸੁਰੂਆਤ

ਬਲਾਚੌਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ )  ਪੰਜਾਬ ਵਿੱਚ ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਅਖਾੜਾ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਐਲਾਨੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਤਹਿਤ ਅੱਜ ਹਲਕਾ ਬਲਾਚੌਰ ਦੇ ਪਿੰਡ ਥੋਪੀਆ ਜੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਜਸਵਿੰਦਰ ਕੌਰ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਚੋਣ ਮੁਹਿੰਮ ਦਾ ਅੱਜ ਆਗਾਜ਼ ਕੀਤਾ ਗਿਆ। ਇਸ ਚੋਣ ਮੁਹਿੰਮ ਬਲਾਕ ਸੰਮਤੀ ਜੋਨ ਥੋਪੀਆ ਤੋਂ ਉਮੀਦਵਾਰ ਜਸਵਿੰਦਰ ਕੌਰ ਵੱਲੋਂ ਆਪਣੇ ਪਿੰਡ ਤੋਂ ਸ਼ੁਰੂਆਤ ਕੀਤੀ ਗਈ। ਇਸ ਚੋਣ ਮੁਹਿੰਮ ਵਿੱਚ ਆਮ ਆਦਮੀ ਪਾਰਟੀ ਦੇ ਕਈ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਹਲਕਾ ਬਲਾਚੋਰ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਥੋਪੀਆ ਜੋਨ ਤੋਂ ਜਸਵਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਿਨਾਂ ਦੇ ਹੱਕ ਵਿੱਚ ਅੱਜ ਉਹਨਾਂ ਦੀ ਪਾਰਟੀ ਵੱਲੋਂ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।ਇਸ ਮੌਕੇ ਤੇ ਉਹਨਾਂ ਨੇ ਬਲਾਕ ਸੰਮਤੀ ਥੋਪੀਆ ਜੋਨ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਬਲਾਕ ਸੰਮਤੀ ਉਮੀਦਵਾਰ ਜਸਵਿੰਦਰ ਕੌਰ ਨੂੰ 14 ਦਸੰਬਰ ਨੂੰ ਆਪਣੀ ਇੱਕ ਇੱਕ ਕੀਮਤੀ ਵੋਟ ਪਾ ਕੇ ਕਾਮਯਾਬ ਕਰੋੰ। ਉਹਨਾਂ ਨੇ ਕਿਹਾ ਕਿ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਤੇ ਹੀ ਲੋਕਾਂ ਕੋਲੋਂ ਵੋਟ ਮੰਗੀ ਜਾਵੇਗੀ। ਇਸ ਮੌਕੇ ਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ  ਰਾਜਕੁਮਾਰ, ਜ਼ਿਲਾ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ , ਹਲਕਾ ਵਾਈਜ਼ ਕੋਆਰਡੀਨੇਟਰ ਵਿਸ਼ਵ ਰਾਜ ਕੌਸ਼ਲ ਬਲਾਚੌਰ, ਐਮ ਸੀ ਅਜੇ ਕੁਮਾਰ ਬਿੱਟੂ, ਰਾਣਾ ਗੁਰਪ੍ਰੀਤ ਸਿੰਘ ਸੈਣੀ, ਹਨੀ ਜੋਗੇਵਾਲ, ਡਾਕਟਰ ਵਾਸਦੇਵ ਭੂੰਬਲਾ, ਬੁੱਟਾ ਉਧਨਵਾਲ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕੈਨੇਡੀਅਨਾ ਨੂੰ ਬਰਫੀਲੇ ਉਲੂਆਂ ਦੀ ਝਲਕ ਵੇਖਣ ਦਾ ਮਿਲ ਸਕਦੈ ਦੁਰਲਭ ਮੌਕਾ!
Next articleਮਾਤਾ ਮਹਿੰਦਰ ਕੌਰ ਨਮਿਤ ਪਾਠ ਦਾ ਭੋਗ 9 ਦਸੰਬਰ ਨੂੰ